ਟਰੱਕ ਹੇੇਠਾਂ ਆ ਜਾਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਤੇ ਇਕ ਜਖਮੀ

0
38
Merth Accident

ਮੇਰਠ, 12 ਅਕਤੂਬਰ 2026 : ਭਾਰਤ ਦੇੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਮੇਰਠ ਵਿਖੇ ਇਕ ਤੇਜ ਰਫ਼ਤਾਰ ਟਰੱਕ ਹੇਠਾਂ ਆ ਜਾਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਹੈ।

ਕਿਵੇਂ ਵਾਪਰਿਆ ਸੜਕ ਹਾਦਸਾ

ਮਿਲੀ ਜਾਣਕਾਰੀ ਅਨੁਸਾਰ ਮੇਰਠ-ਕਰਨਾਲ ਹਾਈਵੇ ‘ਤੇ ਬੀਤੀ ਦੇਰ ਰਾਤ ਵਾਪਰੇ ਇਕ ਸੜਕ ਹਾਦਸੇ (Road accidents) ਵਿਚ ਜੋ ਸੜਕ ਪਾਰ ਕਰਦੇ ਸਮੇਂ ਚਾਰ ਵਿਅਕਤੀਆਂ ਵਿਚੋਂ ਤਿੰਨ ਵਿਅਕਤੀਆਂ ਦੀ ਟਰੱਕ ਹੇਠਾਂ ਆ ਜਾਣ ਕਾਰਨ ਮੌਤ ਹੋ ਗਈ ਹੈ ਵਾਲਾ ਹਾਦਸਾ ਸਰਧਾਨਾ ਥਾਣਾ ਖੇਤਰ ਦੇ ਡਾਬੂਥੂਆ ਪਿੰਡ ਨੇੜੇ ਵਾਪਰਿਆ ਹੈ । ਜਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਪੁਲਸ ਨੇ ਕੀਤੀ ਕਾਨੂੰਨੀ ਕਾਰਵਾਈ ਸ਼ੁਰੂ

ਪ੍ਰਾਪਤ ਸੂਚਨਾ ਮੁਤਾਬਕ ਜਿਸ ਤੇਜ ਰਫ਼ਤਾਰ ਟਰੱਕ ਹੇਠਾਂ ਆਉਣ ਕਾਰਨ ਚਾਰ ਵਿਚੋਂ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ (Postmortem) ਲਈ ਪੁਲਸ ਵਲੋਂ ਅਗਲੀ ਕਾਨੂੰਨੀ ਕਾਰਵਾਈ ਕਰਦਿਆਂ ਭੇਜ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਜਿਸ ਟਰੱਕ ਨਾਲ ਉਕਤ ਸੜਕ ਹਾਦਸਾ ਵਾਪਰਿਆ ਦਾ ਟਰੱਕ ਡਰਾਈਵਰ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਜਿਸਦੀ ਭਾਲ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ।

LEAVE A REPLY

Please enter your comment!
Please enter your name here