ਭਲਕੇ ਸ਼ੁਰੂ ਹੋਵੇਗਾ ਪੰਜਾਬ ਦੀਆਂ ਖੇਡਾਂ ਦਾ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-3
ਪੰਜਾਬ ਦੀਆਂ ਖੇਡਾਂ ਦਾ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਭਲਕੇ ਸ਼ੁਰੂ ਹੋਣ ਜਾ ਰਿਹਾ ਹੇਵ। ਇਸ ਦੀ ਸ਼ੁਰੂਆਤ ਸੰਗਰੂਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਵਿੱਚ 37 ਵੱਖ ਵੱਖ ਖੇਡਾਂ ਸ਼ਾਮਿਲ ਕੀਤੀਆਂ ਗਈਆਂ ਹਨ। ਸ਼ੀਜਨ ਵਿੱਚ 5 ਲੱਖ ਦੇ ਕਰੀਬ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ। ਇਨ੍ਹਾਂ ਖੇਡਾਂ ‘ਚ ਖਿਡਾਰੀਆਂ ਨੂੰ 9 ਕਰੋੜ ਰੁਪਏ ਤੋਂ ਉੱਤੇ ਦੀ ਇਨਾਮੀ ਰਾਸ਼ੀ ਜੇਤੂਆਂ ਨੂੰ ਦਿੱਤੀ ਜਾਵੇਗੀ
ਇਸ ਤੀਜੇ ਸੀਜ਼ਨ ਵਿੱਚ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ 2024 ਤੱਕ ਹੋਣਗੇ। ਜ਼ਿਲਾ ਪੱਧਰੀ ਮੁਕਾਬਲੇ 15 ਤੋਂ 22 ਸਤੰਬਰ ਤੱਕ 2024 ਹੋਣਗੇ ਅਤੇ ਸੂਬਾ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ 2024 ਤੱਕ ਹੋਣਗੇ।