ਟ੍ਰੈਫਿਕ ਪੁਲਿਸ ਨੇ ਕੱਟਿਆ ਚਲਾਨ, ਅਕਾਲੀ ਆਗੂ ਨੇ ਸਾਥੀਆਂ ਸਮੇਤ ਥਾਣੇ ‘ਤੇ ਕੀਤਾ ਪਥਰਾਅ, 6 ਗ੍ਰਿਫਤਾਰ

0
127

ਲੁਧਿਆਣਾ ਦੇ ਸਰਾਭਾ ਨਗਰ ‘ਚ ਟ੍ਰੈਫਿਕ ਪੁਲਿਸ ਵਲੋਂ ਇੱਕ ਅਕਾਲੀ ਆਗੂ ਦਾ ਚਲਾਨ ਕੱਟ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਚਲਾਨ ਕੱਟੇ ਜਾਣ ‘ਤੇ ਅਕਾਲੀ ਆਗੂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਦੱਸ ਦਈਏ ਕਿ ਦੇਰ ਰਾਤ ਨੋ ਪਾਰਕਿੰਗ ਦਾ ਚਲਾਨ ਕੱਟਣ ਉਪਰੰਤ ਭੜਕੇ ਲੁਧਿਆਣਾ ਦੇ ਅਕਾਲੀ ਆਗੂ ਵਿਪਨ ਕਾਕਾ ਸੂਦ ਨੇ ਪਹਿਲਾਂ ਪੁਲਿਸ ਅਧਿਕਾਰੀ ਨਾਲ ਬਹਿਸ ਕੀਤੀ ਤੇ ਫਿਰ ਬਾਅਦ ਵਿੱਚ ਆਪਣੇ 40-50 ਸਾਥੀਆਂ ਨਾਲ ਥਾਣਾ ਡਵੀਜ਼ਨ ਨੰਬਰ 5 ਦੇ ਬਾਹਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: BMW ਪੰਜਾਬ ‘ਚ ਆਟੋ ਕੰਪੋਨੈਂਟ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰਨ ਲਈ ਸਹਿਮਤ

ਇਸਦੇ ਨਾਲ ਹੀ ਉਹਨਾਂ ਨੇ ਸਾਥੀਆਂ ਨਾਲ ਮਿਲ ਕੇ ਪੱਥਰਬਾਜ਼ੀ ਵੀ ਕੀਤੀ ਜਿਸ ਨਾਲ ਥਾਣੇ ਦੇ ਅੰਦਰ ਲੱਗੇ ਹੋਏ ਸ਼ੀਸ਼ੇ ਟੁੱਟ ਗਏ। ਜਿਸ ਤੋਂ ਬਾਅਦ ਪੁਲਿਸ ਨੇ ਅਕਾਲੀ ਆਗੂ ਸਮੇਤ 40- 50 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਮੌਕੇ ਤੇ ਹੀ ਅਕਾਲੀ ਆਗੂ ਸਮੇਤ ਛੇ ਲੋਕਾਂ ਨੂੰ ਹਿਰਾਸਤ ਵਿਚ ਲਿਆ। ਏਸੀਪੀ ਸੈਂਟਰਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ।

ACP ਸਿਵਲ ਲਾਈਨ ਹਰੀਸ਼ ਬਹਿਲ ਨੇ ਦੱਸਿਆ ਕਿ ਕੱਲ ਰਾਤ ਐਸਐਚਓ ਥਾਣਾ ਡਵੀਜ਼ਨ ਨੰਬਰ 5 ਜਸਵਿੰਦਰ ਸਿੰਘ ਵਲੋਂ ਨੋ ਪਾਰਕਿੰਗ ਵਿੱਚ ਖੜੀਆਂ ਗੱਡੀਆਂ ਦੇ ਚਲਾਨ ਕੱਟੇ ਗਏ । ਜਿਸ ਵਿੱਚ ਇੱਕ ਵਿਪਨ ਕਾਕਾ ਸੂਦ ਦੀ ਗੱਡੀ ਸੀ। ‌ ਚਲਾਨ ਕੱਟਣ ਤੋਂ ਬਾਅਦ ਕਾਕਾ ਸੂਦ ਪੁਲਿਸ ਅਧਿਕਾਰੀ ਨਾਲ ਬਹਿਸ ਕਰਨ ਲੱਗ ਗਏ ਤਾਂ ਉਨ੍ਹਾਂ ਨੇ ਥਾਣੇ ਆ ਕੇ ਗੱਲਬਾਤ ਕਰਨ ਲਈ ਕਿਹਾ । ਜਿੱਥੇ ਕਾਕਾ ਸੂਦ ਆਪਣੇ 40-50 ਸਾਥੀਆਂ ਸਮੇਤ ਪਹੁੰਚੇ ਅਤੇ ਉਹਨਾਂ ਨੇ ਹੰਗਾਮਾ ਕਰ ਦਿੱਤਾ, ਥਾਣੇ ਉੱਪਰ ਪੱਥਰਬਾਜ਼ੀ ਵੀ ਕੀਤੀ ਗਈ। ਇਸ ਘਟਨਾ ‘ਚ ਚਾਲੀ ਪੰਜਾਹ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।ਇਸਦੇ ਨਾਲ ਹੀ ਅਕਾਲੀ ਆਗੂ ਵਿਪਨ ਕਾਕਾ ਸੂਦ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ।

LEAVE A REPLY

Please enter your comment!
Please enter your name here