ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਸ਼ੁਭਕਰਨ ਨਾਮ ਦੇ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਸੀ। ਜਿਸ ਨੂੰ ਲੈ ਕੇ ਬੀਤੇ ਦਿਨੀ ਬਟਾਲਾ ਵਾਸੀਆਂ ਵਲੋਂ ਮੋਮਬੱਤੀਆਂ ਜਗਾਕੇ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਇਹਨਾਂ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਸ਼ੁਭਕਰਨ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸਦੇ ਨਾਲ ਹੀ ਦੱਸ ਦਈਏ ਕਿ ਅੱਜ ਦੇਸ਼ ਭਰ ‘ਚ ਕਿਸਾਨਾਂ ਨੇ ਕੈਂਡਲ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ।