ਘਰੇਲੂ ਕਲੇਸ਼ ਤੋਂ ਦੁਖੀ ਹੋਏ ਨੌਜਵਾਨ ਨੇ ਵਿਦੇਸ਼ ‘ਚ ਕੀਤੀ ਜੀਵਨਲੀਲਾ ਸਮਾਪਤ
ਪੰਜਾਬ ਦੇ ਰਹਿਣ ਵਾਲੇ ਨੌਜਵਾਨ ਨੇ ਵਿਦੈਸ਼ ‘ਚ ਖੁਦਕੁਸ਼ੀ ਕਰ ਲਈ ਹੈ।ਜਾਣਕਾਰੀ ਅਨੁਸਾਰ ਜਿਸ ਨੌਜਵਾਨ ਨੇ ਆਪਣੀ ਜਾਨ ਲੈ ਲਈ ਹੈ।ਉਹ ਪੰਜਾਬ ਦੇ ਜ਼ਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਬਖਲੌਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਇਹ ਨੌਜਵਾਨ ਵਿਦੇਸ਼ ਵਿੱਚ ਰਹਿ ਰਿਹਾ ਸੀ ਤੇ ਉੱਥੇ ਹੀ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਦੱਸਿਆ ਜਾ ਰਿਹਾ ਹੈ ਨੌਜਵਾਨ ਨੇ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਇਹ ਕਦਮ ਚੁੱਕਿਆ ਹੈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਰਪੰਚ ਬਖਲੌਰ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਦਾ ਲੜਕਾ ਜਸਵੀਰ ਸਿੰਘ ਜੋ ਕਿ ਵਿਦੇਸ਼ ਵਿੱਚ ਰਹਿੰਦਾ ਹੈ। ਉਸ ਦਾ ਆਪਣੀ ਪਤਨੀ ਦੇ ਨਾਲ ਲੜਾਈ ਝਗੜਾ ਚੱਲਦਾ ਰਹਿੰਦਾ ਸੀ। ਇਸ ਕਰਕੇ ਜਸਵੀਰ ਸਿੰਘ ਨੇ ਵਿਦੇਸ਼ ਵਿੱਚ ਹੀ ਕੋਈ ਜਹਰੀਲੀ ਚੀਜ਼ ਖਾ ਕੇ ਆਪਣੀ ਜ਼ਿੰਦਗੀ ਨੂੰ ਖਤਮ ਕਰ ਲਿਆ।
ਇਹ ਵੀ ਪੜ੍ਹੋ : ਪੰਜਾਬ ‘ਚ 10 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ
ਪੁਲਿਸ ਵੱਲੋਂ ਜਾਂਚ ਸ਼ੁਰੂ
ਮ੍ਰਿਤਕ ਦੇ ਪਰਿਵਾਰ ਵੱਲੋਂ ਲੜਕੀ ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਜਸਵੀਰ ਸਿੰਘ ਦਾ ਸੰਸਕਾਰ ਨਹੀਂ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਉਹ ਉਦੋਂ ਤੱਕ ਜਸਬੀਰ ਸਿੰਘ ਦਾ ਸਸਕਾਰ ਨਹੀਂ ਕਰਨਗੇ ਜਦੋਂ ਤੱਕ ਲੜਕੀ ਤੇ ਕਾਰਵਾਈ ਨਹੀਂ ਹੋ ਜਾਂਦੀ ਹੈ। ਮਾਮਲੇ ਨੂੰ ਲੈ ਕੇ ਮੁਕੰਦਪੁਰ ਪੁਲਿਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।








