ਭਾਰਤ ਸਰਕਾਰ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਸਮੇਤ ਕਈ ਸਿਆਸੀ ਆਗੂਆਂ ਅਤੇ ਪਾਰਟੀਆਂ ਵੱਲੋਂ ਅੰਮ੍ਰਿਤਪਾਲ ਦੀ ਬਿਆਨਬਾਜੀ ਨੂੰ ਲੈ ਕੇ ਬਿਆਨ ਦਿੱਤੇ ਸਨ। ਅੱਜ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਨੂੰ ਅੰਮ੍ਰਿਤਪਾਲ ਸਿੰਘ ਦੀ ਬਿਆਨਬਾਜੀ ਨੂੰ ਲੈ ਕੇ ਨੋਟਿਸ ਲੈਣ ਦੀ ਮੰਗ ਨਾਲ ਚਿੱਠੀ ਵੀ ਲਿਖੀ ਸੀ।