ਪੰਜਾਬੀ ਗਾਇਕ ਜੈਜ਼ੀ ਬੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟ ਅਨੁਸਾਰ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਅਕਾਊਂਟ ਖੋਲ੍ਹਣ ’ਤੇ ਲਿਖਿਆ ਆ ਰਿਹਾ ਹੈ ਕਿ ਕਾਨੂੰਨੀ ਮੰਗ ਦੇ ਜਵਾਬ ’ਚ ਭਾਰਤ ’ਚ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਵੀ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਸੀ। ਹੁਣ ਇਕ ਵਾਰ ਫਿਰ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਹੈ।
ਇਸਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨੀ ਜੈਜ਼ੀ ਬੀ ਦੀ ਤਾਜ਼ਾ ਪੋਸਟ ਉਨ੍ਹਾਂ ਦੇ ਫੈਨਜ਼ ਨੂੰ ਕਾਫੀ ਭਾਵੁਕ ਕਰ ਰਹੀ ਹੈ। ਦਰਅਸਲ ਬੀਤੇ ਦਿਨੀਂ ਜੈਜ਼ੀ ਬੀ ਦੀ ਮਾਂ ਦੀ 13ਵੀਂ ਬਰਸੀ ਸੀ। ਇਸ ਮੌਕੇ ਜੈਜ਼ੀ ਬੀ ਨੇ ਆਪਣੀ ਮਾਂ ਨਾਲ ਪੁਰਾਣੀ ਤਸਵੀਰ ਇੰਸਟਾ ‘ਤੇ ਸ਼ੇਅਰ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਇਮੋਸ਼ਨਲ ਕੈਪਸ਼ਨ ਵੀ ਲਿਖੀ। ਜੈਜ਼ੀ ਬੀ ਨੇ ਲਿਖਿਆ, ‘ਯਕੀਨ ਨਹੀਂ ਹੁੰਦਾ 13 ਸਾਲ ਹੋ ਗਏ। 😢 ਮਿਸ ਯੂ ਮੌਮ।’