LoC ਨੇੜੇ 5.5 ਕਿਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਸੋਮਵਾਰ ਨੂੰ ਦੋ ਸ਼ੱਕੀ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 5.50 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਨੌਸ਼ਹਿਰਾ ਸੈਕਟਰ ਤੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਹੈ।
ਕਿਸਾਨਾਂ ਦੇ ਸਮਰਥਨ ‘ਚ ਆਏ Guru Randhawa || Entertainment news || Punjab Update
ਮੁਲਜ਼ਮਾਂ ਦੀ ਪਛਾਣ ਸਾਜਨ ਕੁਮਾਰ (25) ਅਤੇ ਸੁਭਾਸ਼ ਚੰਦਰ (36) ਵਜੋਂ ਹੋਈ ਹੈ। ਉਨ੍ਹਾਂ ਨੂੰ ਐਤਵਾਰ ਦੇਰ ਰਾਤ ਸ਼ੇਰ ਅਤੇ ਕਨੇਟੀ ਦੇ ਅਗਲੇ ਪਿੰਡਾਂ ਵਿੱਚ ਫ਼ੌਜ ਅਤੇ ਪੁਲਿਸ ਵੱਲੋਂ ਚਲਾਈ ਗਈ ਸਾਂਝੀ ਮੁਹਿੰਮ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ।