ਅੰਮ੍ਰਿਤਸਰ ਨਗਰ ਨਿਗਮ ਦੇ 2 ਕੌਂਸਲਰ ‘ਆਪ’ ‘ਚ ਹੋਏ ਸ਼ਾਮਲ
ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਨਗਰ ਨਿਗਮ ਵਿੱਚੋਂ ਦੋ ਆਜ਼ਾਦ ਕੌਂਸਲਰਾਂ ਨੂੰ ਸ਼ਾਮਲ ਕਰਕੇ ਮੇਅਰ ਦੀ ਕੁਰਸੀ ਵੱਲ ਇੱਕ ਹੋਰ ਕਦਮ ਪੁੱਟਿਆ ਹੈ। ਇਸ ਜੁਆਇਨਿੰਗ ਸਮੇਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਪਹੁੰਚੇ ਅਤੇ ਦੋਵਾਂ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ । ‘ਆਪ’ ਦੇ ਇਸ ਕਦਮ ਨੇ ਕਾਂਗਰਸ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਸਭ ਤੋਂ ਵੱਧ ਕੌਂਸਲਰ ਹੋਣ ਦੇ ਬਾਵਜੂਦ ਕਾਂਗਰਸ ਮੇਅਰ ਦੀ ਕੁਰਸੀ ਤੋਂ ਦੂਰ ਹੁੰਦੀ ਜਾ ਰਹੀ ਹੈ।
ਅੰਮ੍ਰਿਤਪਾਲ ਦੀ ਨਵੀਂ ਸਿਆਸੀ ਪਾਰਟੀ ਦਾ ਹੋਇਆ ਐਲਾਨ
ਜਾਣਕਾਰੀ ਅਨੁਸਾਰ ਅਨੀਤਾ ਰਾਣੀ (ਵਾਰਡ ਨੰ. 67) ਅਤੇ ਊਸ਼ਾ ਰਾਣੀ (ਵਾਰਡ ਨੰ. 63) ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਕੇ ਆਪਣੇ ਸਿਆਸੀ ਸਫ਼ਰ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਨੇ ਦੋਵਾਂ ਕੌਂਸਲਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਰਸਮੀ ਤੌਰ ’ਤੇ ਪਾਰਟੀ ਦਾ ਹਿੱਸਾ ਬਣਾਇਆ।
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਦਿੱਤੇ ਜਾਣਗੇ ਬਰਾਬਰ ਮੌਕੇ
ਮੰਤਰੀ ਕੁਲਦੀਪ ਸਿੰਘ ਨੇ ਇਸ ਮੌਕੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ ਸਤਿਕਾਰ ਅਤੇ ਬਰਾਬਰ ਮੌਕੇ ਦਿੱਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਦੋਵਾਂ ਕੌਂਸਲਰਾਂ ਨੂੰ ਪਾਰਟੀ ਵਿੱਚ ਯੋਗ ਅਹੁਦੇ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।