ਭਾਰਤ ਭੂਸ਼ਣ ਆਸ਼ੂ ਨਾਲ ਸੰਬੰਧਤ ਟੈਂਡਰ ਘੁਟਾਲੇ ਦੀਆਂ ਦੋ ਫਾਈਲਾਂ ਹੋਈਆਂ ਗਾਇਬ

0
2532

ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੀ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਭਾਰਤ ਭੂਸ਼ਣ ਆਸ਼ੂ ਨਾਲ ਸੰਬੰਧਤ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦੀਆਂ ਦੋ ਫਾਈਲਾਂ ਗਾਇਬ ਹੋ ਗਈਆਂ ਹਨ। ਇਕ ਫਾਈਲ ਦਾਗੀ ਅਧਿਕਾਰੀ ਰਾਕੇਸ਼ ਸਿੰਗਲਾ ਨੂੰ ਕੇਂਦਰੀ ਵਿਜੀਲੈਂਸ ਕਮੇਟੀ (ਸੀਵੀਸੀ) ਦਾ ਚੇਅਰਮੈਨ ਬਣਾਉਣ ਦੀ ਹੈ। ਦੂਜੀ ਫਾਈਲ ਸਿੰਗਲਾ ਨੂੰ ਟੈਂਡਰ ਅਲਾਟਮੈਂਟ ਕਮੇਟੀ ਦਾ ਚੇਅਰਮੈਨ ਬਣਾਉਣ ਦੀ ਹੈ।

ਸਿੰਗਲਾ ਵੀ ਕਰੋੜਾਂ ਰੁਪਏ ਦੇ ਟੈਂਡਰ ਘੁਟਾਲੇ ਦਾ ਮੁਲਜ਼ਮ ਹੈ। ਹਾਲਾਂਕਿ ਘੁਟਾਲੇ ਦੀ ਜਾਂਚ ਦਾ ਪਤਾ ਲੱਗਦਿਆਂ ਹੀ ਉਹ ਵਿਦੇਸ਼ ਭੱਜ ਗਿਆ। ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਿੰਗਲਾ ਨੂੰ ਡਿਪਟੀ ਡਾਇਰੈਕਟਰ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ। ਸਿੰਗਲਾ ਨੇ ਨੌਕਰੀ ਦੌਰਾਨ ਕੈਨੇਡਾ ਦੀ ਨਾਗਰਿਕਤਾ ਲੈ ਲਈ ਸੀ।ਟੈਂਡਰ ਘੁਟਾਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਟੀਮ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਤੋਂ ਇਹ ਦੋਵੇਂ ਫਾਈਲਾਂ ਮੰਗੀਆਂ ਸਨ।

ਇਸ ਤੋਂ ਬਾਅਦ ਕਰੀਬ ਇੱਕ ਹਫ਼ਤੇ ਤੱਕ ਫਾਈਲਾਂ ਦੀ ਤਲਾਸ਼ ਕੀਤੀ ਗਈ। ਫਿਰ ਵੀ ਫਾਈਲਾਂ ਨਹੀਂ ਮਿਲੀਆਂ। ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਹ ਫਾਈਲਾਂ ਨਾ ਮਿਲਣ ‘ਤੇ ਸਾਰੇ ਕਰਮਚਾਰੀਆਂ ਤੋਂ ਹਲਫ਼ਨਾਮੇ ਲਏ ਜਾ ਰਹੇ ਹਨ ਕਿ ਇਹ ਫਾਈਲਾਂ ਲੱਭੀਆਂ ਨਹੀਂ ਜਾ ਸਕਦੀਆਂ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੂੰ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਟੈਂਡਰ ਘੁਟਾਲੇ ਮਾਮਲੇ ਵਿੱਚ ਸਾਬਕਾ ਮੰਤਰੀ ਆਸ਼ੂ ਪਿਛਲੇ ਛੇ ਦਿਨਾਂ ਤੋਂ ਪੁਲੀਸ ਰਿਮਾਂਡ ’ਤੇ ਚੱਲ ਰਹੇ ਹਨ ਹਾਲਾਂਕਿ ਆਸ਼ੂ ਨੇ ਇਸ ਮਾਮਲੇ ਵਿੱਚ ਆਪਣਾ ਮੂੰਹ ਨਹੀਂ ਖੋਲ੍ਹਿਆ ਹੈ। ਇਸ ਕੇਸ ਵਿੱਚ ਵਿਜੀਲੈਂਸ ਨੇ 16 ਅਗਸਤ ਨੂੰ ਠੇਕੇਦਾਰ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਐੱਫਆਈਆਰ ਦਰਜ ਕੀਤੀ ਸੀ, ਜਿਸ ਵਿੱਚ ਠੇਕੇਦਾਰ ਤੇਲੂ ਰਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ 22 ਅਗਸਤ ਨੂੰ ਸਾਬਕਾ ਮੰਤਰੀ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ।

LEAVE A REPLY

Please enter your comment!
Please enter your name here