ਅਵਾਰਾ ਪਸ਼ੂ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੋਸਤਾਂ ਦੀ ਹੋਈ ਮੌ.ਤ
ਬੀਤੀ ਦੇਰ ਰਾਤ ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਡਾਲਾ ਕੋਲ ਇੱਕ ਲਾਵਾਰਸ ਪਸ਼ੂ ਅਚਾਨਕ ਸੜਕ ਦੇ ਵਿਚਕਾਰ ਆ ਜਾਣ ਕਾਰਨ ਕਾਰ ਵਿੱਚ ਜਾ ਰਹੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਉਸ ਦਾ ਇੱਕ ਦੋਸਤ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ ਪੰਜਾਬ ‘ਚ ਵੈਟਰਨਰੀ ਡਾਕਟਰਾਂ ਦਾ ਪ੍ਰਦਰਸ਼ਨ, ਰੱਖੀਆਂ ਮੰਗਾਂ ||Punjab News
ਇਸ ਸਬੰਧੀ ਥਾਣਾ ਮਹਿਣਾ ਦੇ ਸਹਾਇਕ ਐਸ.ਐਚ.ਓ ਰਾਜੇਸ਼ ਕੁਮਾਰ ਨੇ ਦੱਸਿਆ ਕਿ ਵਰਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਸਾਰੇ ਵਾਸੀ ਪਿੰਡ ਸੈਹਾਣਾ ਬੀਤੀ ਦੇਰ ਸ਼ਾਮ ਆਪਣੀ ਕਾਰ ‘ਚ ਮੋਗਾ ਤੋਂ ਵਾਪਸ ਆ ਰਹੇ ਸਨ ਕਿ ਪਿੰਡ ਡਾਲਾ ਨਜ਼ਦੀਕ ਹੀ ਉਨ੍ਹਾਂ ਨੂੰ ਅਚਾਨਕ ਅਵਾਰਾ ਪਸ਼ੂਆਂ ਨੇ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿੱਚ ਵਰਿੰਦਰ ਸਿੰਘ (26) ਅਤੇ ਸੁਖਵਿੰਦਰ ਸਿੰਘ (26) ਦੀ ਮੌਤ ਹੋ ਗਈ। ਜਦਕਿ ਭੁਪਿੰਦਰ ਸਿੰਘ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਅੱਜ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਦਾ ਸਿਵਲ ਹਸਪਤਾਲ ਮੋਗਾ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।