ਜੰਮੂ ਕਸ਼ਮੀਰ ‘ਚ ਪੁਲਿਸ ਚੌਕੀ ਨੇੜੇ 2 IED ਬਰਾਮਦ ਹੋਏ ਹਨ। ਸੂਚਨਾ ਮਿਲਦੇ ਹੀ ਬੰਬ ਨਿਰੋਧਕ ਦਸਤੇ ਨੂੰ ਬਲਾਇਆ ਗਿਆ। ਬੰਬ ਨਿਰੋਧਕ ਦਸਤੇ ਨੇ ਸੁਰੱਖਿਅਤ ਸਥਾਨ ‘ਤੇ ਲਿਜਾ ਕੇ ਇਸ IED ਨੂੰ ਨਸ਼ਟ ਕਰ ਦਿੱਤਾ।
ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਆਈਈਡੀ ਸਰਹੱਦ ਪਾਰ ਤੋਂ ਕਿਸੇ ਡਰੋਨ ਰਾਹੀਂ ਸੁੱਟੀ ਗਈ ਸੀ। ਇਸ ਨੂੰ ਕਿਸੇ ਹੋਰ ਥਾਂ ਲਿਜਾਇਆ ਜਾਣਾ ਸੀ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਦੀ ਨਜ਼ਰ ਪੈ ਗਈ। ਇਸ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ।
ਰਿਪੋਰਟਾਂ ਅਨੁਸਾਰ ਇਹ ਬੈਗ ਪੁਲਿਸ ਚੌਕੀ ਨੇੜੇ ਖਾਲੀ ਪਏ ਪਲਾਟ ਵਿੱਚੋਂ ਮਿਲਿਆ ਹੈ। ਦੇਰ ਸ਼ਾਮ ਪੁਲਿਸ ਚੌਕੀ ਦੀ ਗਸ਼ਤ ਟੀਮ ਨੂੰ ਗਸ਼ਤ ਦੌਰਾਨ ਸ਼ੱਕੀ ਬੈਗ ਦਿਖਾਈ ਦਿੱਤਾ। ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਘੇਰਾ ਪਾ ਕੇ ਆਵਾਜਾਈ ਰੋਕ ਦਿੱਤੀ ਗਈ। ਸ਼ੱਕੀ ਬੈਗ ਦੀ ਜਾਂਚ ਲਈ ਤਕਨੀਕੀ ਟੀਮ ਨੂੰ ਬੁਲਾਇਆ ਗਿਆ। ਜਾਂਚ ਦੌਰਾਨ ਪਤਾ ਲੱਗਾ ਕਿ ਇਸ ਵਿੱਚ ਦੋ ਆਈ.ਈ.ਡੀ. ਹਨ।
ਐਸਐਸਪੀ ਚੰਦਨ ਕੋਹਲੀ ਨੇ ਦੱਸਿਆ ਕਿ ਫਲਾਈ ਮੰਡਲ ਪੁਲਿਸ ਚੌਕੀ ਦੀ ਗਸ਼ਤ ਪਾਰਟੀ ਨੇ ਦੇਰ ਸ਼ਾਮ ਸ਼ੱਕੀ ਬੈਗ ਦੇਖਿਆ। ਇਸ ਤੋਂ ਬਾਅਦ ਉੱਚ ਅਧਿਕਾਰੀਆਂ ਨੂੰ ਸੂਚਨਾ ਦਿੰਦਿਆਂ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ। ਬੰਬ ਨਿਰੋਧਕ ਦਸਤੇ ਨੇ ਸੁਰੱਖਿਅਤ ਸਥਾਨ ‘ਤੇ ਲਿਜਾ ਕੇ ਇਸ IED ਨੂੰ ਨਸ਼ਟ ਕਰ ਦਿੱਤਾ।