ਨਸ਼ੇ ਦੀ ਓਵਰਡੋਜ਼ ਕਾਰਨ ਦੋ ਹੋਰ ਨੌਜਵਾਨਾਂ ਦੀ ਗਈ ਜਾਨ ॥ Punjab News ॥ Latest News

0
42

ਨਸ਼ੇ ਦੀ ਓਵਰਡੋਜ਼ ਕਾਰਨ ਦੋ ਹੋਰ ਨੌਜਵਾਨਾਂ ਦੀ ਗਈ ਜਾਨ

ਆਏ ਦਿਨ ਨਸ਼ੇ ਦੀ ਭੇਂਟ ਕੋਈ ਨਾ ਕੋਈ ਨੌਜਵਾਨ ਚੜ੍ਹ ਰਿਹਾ ਹੈ। ਅਜਿਹਾ ਇੱਕ ਹੋਰ ਮਾਮਲਾ ਭਵਾਨੀਗੜ੍ਹ ਤੋਂ ਸਾਹਮਣੇ ਆਇਆ ਹੈ।ਪੰਜਾਬ ਦੇ ਰਾਮਪੁਰਾ ਰੋਡ ’ਤੇ ਇੱਕ ਘਰ ਵਿੱਚੋਂ ਦੋ ਨੌਜਵਾਨ ਦੀਆਂ ਮ੍ਰਿਤਕ ਮਿਲੀਆਂ। ਦੱਸਿਆ ਜਾ ਰਿਹਾ ਹੈ ਦੋਵੇਂ ਨੌਜਵਾਨਾਂ ਦੀ ਮੌਤ ਨਸ਼ੇ ਦੇ ਓਵਰਡੋਜ਼ ਕਾਰਨ ਹੋਈ ਹੈ। ਮ੍ਰਿਤਕਾਂ ਦੀ ਪਛਾਣ ਰਣਜੀਤ ਸਿੰਘ ਉਰਫ਼ ਰਵੀ (35) ਪੁੱਤਰ ਹਰਨੇਕ ਸਿੰਘ ਅਤੇ ਬੰਨੀ ਸਿੰਘ (24) ਪੁੱਤਰ ਸੁਖਪਾਲ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਭੇਜ ਦਿੱਤਾ ਹੈ।

ਇਸ ਸਬੰਧੀ ਸੁਖਪਾਲ ਸਿੰਘ ਵਾਸੀ ਭਵਾਨੀਗੜ੍ਹ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬੰਨੀ ਸਿੰਘ ਰਾਤ ਦਾ ਘਰ ਨਹੀਂ ਆਇਆ ਸੀ, ਜਿਸ ਕਾਰਨ ਉਹ ਉਸ ਨੂੰ ਲੱਭਣ ਲਈ ਰਾਮਪੁਰਾ ਰੋਡ ’ਤੇ ਰਣਜੀਤ ਸਿੰਘ ਉਰਫ਼ ਰਵੀ ਦੇ ਘਰ ਗਏ ਪਰ ਉਸ ਦੇ ਘਰ ਦੇ ਦਰਵਾਜ਼ੇ ਨੂੰ ਜਿੰਦਰਾ ਲੱਗਿਆ ਹੋਇਆ ਸੀ। ਦੋਵਾਂ ਦੇ ਫੋਨ ਵੀ ਬੰਦ ਆ ਰਹੇ ਸਨ। ਸ਼ੱਕ ਪੈਣ ’ਤੇ ਜਦੋਂ ਉਹ ਦਰਵਾਜ਼ਾ ਭੰਨ ਕੇ ਅੰਦਰ ਦਾਖਲ ਹੋਏ ਤਾਂ ਦੋਵਾਂ ਨੌਜਵਾਨਾਂ ਦੀਆਂ ਲਾਸ਼ਾ ਬਰਾਮਦ ਹੋਈਆਂ।

ਬਾਲਮੀਕਿ ਸਭਾ ਦੇ ਪ੍ਰਧਾਨ ਗੰਮੀ ਕਲਿਆਣ ਨੇ ਦੱਸਿਆ ਕਿ ਦੋਵੇਂ ਨੌਜਵਾਨ ਦਲਿਤ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਲਾਕੇ ਵਿੱਚ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਮਾਪਿਆਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।

ਇਹ ਵੀ ਪੜ੍ਹੋ : 1,00,000 ਰੁਪਏ ਰਿਸ਼ਵਤ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ || Punjab…

ਇਸ ਸਬੰਧੀ ਸੂਚਨਾ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਦਿਓਲ ਡੀਐੱਸਪੀ ਭਵਾਨੀਗੜ੍ਹ ਅਤੇ ਥਾਣਾ ਮੁਖੀ ਗੁਰਨਾਮ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਮਗਰੋਂ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here