ਫੌਜ ਤੇ ਦਹਿਸ਼ਤਗਰਦਾਂ ਵਿਚਾਲੇ ਮੁੱਠਭੇੜ , 2 ਜਵਾਨ ਸ਼ਹੀਦ
ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸ਼ਨੀਵਾਰ (10 ਅਗਸਤ) ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਦੋ ਜਵਾਨ ਸ਼ਹੀਦ ਹੋ ਗਏ, ਜਦਕਿ 3 ਜਵਾਨ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ ਗੋਲੀਬਾਰੀ ‘ਚ ਦੋ ਨਾਗਰਿਕ ਵੀ ਜ਼ਖਮੀ ਹੋਏ ਹਨ। ਇਹ ਮੁਕਾਬਲਾ ਦੁਪਹਿਰ 2 ਵਜੇ ਤੋਂ ਜਾਰੀ ਹੈ। ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀ ਡੋਡਾ ਤੋਂ ਅਨੰਤਨਾਗ ਇਲਾਕੇ ‘ਚ ਦਾਖਲ ਹੋਏ ਸਨ। ਜ਼ਿਲੇ ਦੇ ਕੋਕਰਨਾਗ ਟਾਊਨ ‘ਚ ਆਪਰੇਸ਼ਨ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਭਾਰਤੀ ਹਾਕੀ ਟੀਮ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ
ਪੁਲਿਸ ਅਧਿਕਾਰੀਆਂ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਜਵਾਨਾਂ ‘ਤੇ ਹਮਲਾ ਕਰ ਦਿੱਤਾ। ਇਲਾਕੇ ‘ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਹੋਣ ਦੀ ਸੰਭਾਵਨਾ ਹੈ।
ਇਹ ਅੱਤਵਾਦੀ ਕਠੂਆ ‘ਚ ਫੌਜ ਦੇ ਕਾਫਲੇ ‘ਤੇ ਹਮਲੇ ‘ਚ ਸ਼ਾਮਲ ਹਨ
ਸ਼ੁੱਕਰਵਾਰ 9 ਅਗਸਤ ਨੂੰ ਪੁਲਿਸ ਨੇ 4 ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਸਨ। ਉਨ੍ਹਾਂ ਨੂੰ ਆਖਰੀ ਵਾਰ ਕਠੂਆ ਜ਼ਿਲ੍ਹੇ ਦੇ ਮਲਹਾਰ, ਬਾਣੀ ਅਤੇ ਸੋਜਧਰ ਦੇ ਢੋਕ ਵਿੱਚ ਦੇਖਿਆ ਗਿਆ ਸੀ। ਪੁਲਿਸ ਨੇ ਅੱਤਵਾਦੀਆਂ ਬਾਰੇ ਸੂਚਨਾ ਦੇਣ ਵਾਲੇ ਨੂੰ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਹ ਅੱਤਵਾਦੀ ਕਠੂਆ ‘ਚ ਫੌਜ ਦੇ ਕਾਫਲੇ ‘ਤੇ ਹਮਲੇ ‘ਚ ਸ਼ਾਮਲ ਹਨ।