ਕਸ਼ਮੀਰ ਦੇ ਕੁਲਗਾਮ ‘ਚ ਦਹਿਸ਼ਤਗਰਦਾਂ ਤੇ ਫੌਜ ਵਿਚਾਲੇ ਮੁੱਠਭੇੜ, ਦੋ ਦਹਿਸ਼ਤਗਰਦ ਢੇਰ
ਕਸ਼ਮੀਰ ਦੇ ਕੁਲਗਾਮ ਦੇ ਆਦਿਗਾਮ ਦੇਵਸਰ ਇਲਾਕੇ ‘ਚ ਸ਼ਨੀਵਾਰ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਦੁਪਹਿਰ ਬਾਅਦ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਲਾਕੇ ‘ਚ ਦੋ-ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ ਸੀ। ਇਸ ਮੁੱਠਭੇੜ “ਚ ਫੌਜ ਦੇ 3 ਜਵਾਨ ਅਤੇ ਕੁਲਗਾਮ ਦੇ ਏਐਸਪੀ ਜ਼ਖਮੀ ਹੋਏ ਹਨ। ਚਾਰਾਂ ਨੂੰ ਇਲਾਜ ਲਈ ਸ੍ਰੀਨਗਰ ਭੇਜ ਦਿੱਤਾ ਗਿਆ ਹੈ।
ਇਜ਼ਰਾਇਲੀ ਫੌਜ ਦਾ ਦਾਅਵਾ! ਹਸਨ ਨਸਰੱਲਾ ਢੇਰ, ਹੁਣ ਦੁਨੀਆ ‘ਚ ਨਹੀਂ ਫੈਲਾਅ ਸਕਦਾ ਦਹਿਸ਼ਤ || Today News
ਕਸ਼ਮੀਰ ਜ਼ੋਨ ਪੁਲਿਸ ਨੇ ਸ਼ਨੀਵਾਰ ਸਵੇਰੇ 7:05 ਵਜੇ ਐਕਸ ‘ਤੇ ਇਕ ਪੋਸਟ ਰਾਹੀਂ ਮੁਕਾਬਲੇ ਦੀ ਜਾਣਕਾਰੀ ਦਿੱਤੀ। ਨੇ ਦੱਸਿਆ ਕਿ ਪੁਲਸ ਅਤੇ ਫੌਜ ਨੇ ਸਾਂਝੇ ਆਪਰੇਸ਼ਨ ਤਹਿਤ ਅਡੀਗਾਮ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੌਰਾਨ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਫਿਲਹਾਲ ਆਪਰੇਸ਼ਨ ਚੱਲ ਰਿਹਾ ਹੈ।
ਜ਼ਖਮੀ ਹੋਏ ਸੁਰੱਖਿਆ ਕਰਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਕਰਵਾਇਆ ਭਰਤੀ
ਕੁਲਗਾਮ ਮੁਕਾਬਲੇ ‘ਚ ਜ਼ਖਮੀ ਹੋਏ ਸੁਰੱਖਿਆ ਕਰਮੀਆਂ ਨੂੰ ਇਲਾਜ ਲਈ ਸ਼੍ਰੀਨਗਰ ਦੇ 92 ਬੇਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚ ਏਐਸਪੀ ਮੁਮਤਾਜ਼ ਅਲੀ ਭੱਟੀ, ਕਾਂਸਟੇਬਲ ਸੋਹਣ ਕੁਮਾਰ, ਕਾਂਸਟੇਬਲ ਯੋਗਿੰਦਰ ਅਤੇ ਮੁਹੰਮਦ ਇਸਰਾਨ ਸ਼ਾਮਲ ਹਨ।