ਅਨੰਤਨਾਗ ‘ਚ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ, ਦੋ ਦਹਿਸ਼ਤਗਰਦ ਢੇਰ
ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਖ਼ਿਲਾਫ਼ ਸੈਨਾ ਵੱਲੋਂ ਵੱਡਾ ਐਕਸ਼ਨ ਕੀਤਾ ਗਿਆ ਹੈ। ਅਨੰਤਨਾਗ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹਲਕਾਨ ਗਲੀ ਲਾਰਨੂ ਅਨੰਤਨਾਗ ‘ਚ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ।
ਮੁਠਭੇੜ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਜਾਣਕਾਰੀ ਮਿਲ ਰਹੀ ਹੈ ਕਿ ਇਸ ਇਲਾਕੇ ‘ਚ ਹੋਰ ਅੱਤਵਾਦੀ ਲੁਕੇ ਹੋਏ ਹਨ। ਇਹ ਆਪਰੇਸ਼ਨ 19 ਰਾਜਪੂਤਾਨਾ ਰਾਈਫਲਜ਼ ਅਤੇ 7 ਪੈਰਾ ਫੋਰਸ ਵੱਲੋਂ ਚਲਾਇਆ ਜਾ ਰਿਹਾ ਹੈ।