ਉੱਤਰਾਖੰਡ, 3 ਨਵੰਬਰ 2026 : ਭਾਰਤ ਦੇਸ਼ ਦੇ ਸੂਬੇੇ ਉਤਰਾਖੰਡ (Uttarakhand) ਦੇ ਹਲਦਵਾਨੀ ਵਿਖੇ ਇਕ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੌਣ ਹਨ ਦੋਵੇਂ ਜਣੇ
ਮਿਲੀ ਜਾਣਕਾਰੀ ਅਨੁਸਾਰ ਉੱਤਰਾਖੰਡ ਦੇ ਹਲਦਵਾਨੀ (Haldwani) ਵਿਚ ਵਿਆਹ ਦੇ ਕਾਰਡ ਵੰਡਣ ਜਾ ਰਹੇ ਮੋਟਰਸਾਈਕਲ ਸਵਾਰ ਜੋ ਦੋ ਵਿਅਕਤੀਆਂ ਦੀ ਸੜਕ ਹਾਦਸੇ (Road Accidents) ਵਿਚ ਮੌਤ ਹੋ ਗਈ ਹੈ ਦੀ ਪਛਾਣ ਰੁਦਪੁਰ ਦੇੇ ਰਹਿਣ ਵਾਲੇ ਰਾਜੀਵ ਗੁਪਤਾ ਅਤੇ ਕਾਲਾਢੂੰਗੀ ਦੇ ਰਹਿਣ ਵਾਲੇ ਸੌਰਭ ਬਿਸ਼ਟ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਦੋ ਹੋੋਰ ਨੌਜਵਾਨ ਗੰਭੀਰ ਜਖਮੀ ਵੀ ਹੋ ਗਏ ਹਨ ।
ਕਿਵੇਂ ਵਾਪਰਿਆ ਸੜਕ ਹਾਦਸਾ
ਪ੍ਰਾਪਤ ਸੂਚਨਾ ਮੁਤਾਬਕ ਹਲਦਵਾਨੀ ਵਿਖੇ ਜੋ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਸੜਕ ਹਾਦਸੇੇ ਵਿਚ ਮੌਤ ਹੋ ਗਈ ਹੈ ਦੀ ਟੱਕਰ ਇਕ ਹੋਰ ਮੋਟਰਸਾਈਕਲ ਨਾਲ ਹੋ ਗਈ, ਜਿਸ ਕਾਰਨ ਦੋਹਾਂ ਦੀ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਪਰੋਕਤ ਦੋੋਵੇਂ ਵਿਅਕਤੀ ਵਿਆਹ ਦੇ ਕਾਰਡ ਵੰਡਣ ਜਾ ਰਹੇ ਸਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ।
ਪੁਲਸ ਨੇ ਮੌਕੇ ‘ਤੇ ਪਹੁੰਚ ਕੀਤੀ ਕਾਰਵਾਈ ਸ਼ੁਰੂ
ਸੂਚਨਾ ਮਿਲਣ ‘ਤੇ ਮੌਕੇ ਤੇ ਪਹੁੰਚੀ ਪੁਲਸ ਵਲੋਂ ਦੋਵਾਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ ਅਤੇ ਉਨ੍ਹਾਂ ਨੂੰ ਮੁਰਦਾਘਰ ਭੇਜ ਦਿੱਤਾ । ਐਸ. ਪੀ. (ਸਿਟੀ) ਹਰਬੰਸ ਸਿੰਘ ਅਨੁਸਾਰ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ । ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ । ਇਸ ਘਟਨਾ ਤੋਂ ਬਾਅਦ ਜਿਸ ਘਰ ਵਿੱਚ ਵਿਆਹ ਹੋਣਾ ਸੀ, ਉੱਥੇ ਸੋਗ ਦੀ ਲਹਿਰ ਛਾ ਗਈ ਹੈ ।









