ਕਾਰ ਦੀ ਟੱਕਰ ਵੱਜਣ ਕਾਰਨ ਹੋਈ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ

0
37
Faridkot Accident

ਫ਼ਰੀਦਕੋਟ, 27 ਮਈ 2026 : ਪੰਜਾਬ ਦੇ ਜਿਲਾ ਫਰੀਦਕੋਟ (Faridkot) ਦੇ ਪਿੰਡ ਮਹਿਮੂਆਣਾ ਦੇ ਵਸਨੀਕ ਦੋ ਨੌਜਵਾਨਾਂ ਦੀ ਤੜਕਸਾਰ ਇਕ ਸੜਕ ਹਾਦਸੇ (Road accidents) ਵਿਚ ਮੌਤ ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਜਿਲਾ ਫਰੀਦਕੋਟ ਦੇ ਪਿੰਡ ਮਹਿਮੂਆਣਾ (Village Mahmuana) ਦੇ ਵਸਨੀਕ ਜਿਨ੍ਹਾਂ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨਾਂ ਦੀ ਅੱਜ ਤੜਕਸਾਰ ਕਾਰ ਦੀ ਫੇਟ ਵੱਜਣ ਕਾਰਨ ਮੌਤ (Death) ਹੋ ਗਈ ਹੈ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਮਹਿਮੂਆਣਾ ਵਜੋਂ ਹੋਈ ਹੈ ।

ਕਿਵੇਂ ਵਾਪਰਿਆ ਸੜਕ ਹਾਦਸਾ

ਸੂਚਨਾ ਮੁਤਾਬਕ ਫ਼ਰੀਦਕੋਟ ਦੇ ਪਿੰਡ ਮਹਿਮੂਆਣਾ ਦੇ ਦੋਵੇਂ ਨੌਜਵਾਨ ਸਵੇਰੇ ਕਰੀਬ 4 ਵਜੇ ਜਦੋਂ ਪੱਲੇਦਾਰੀ ਦੇ ਕੰਮ ਵਾਸਤੇ ਫਰੀਦਕੋਟ ਜਾ ਰਹੇ ਸਨ ਤਾਂ ਰਾਹ ਵਿਚ ਇੱਕ ਆਈ-20 ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ । ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟੱਕਰ ਤੋਂ ਬਾਅਦ ਮੋਟਰਸਾਈਕਲ ਸਵਾਰ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ।

ਪੁਲਸ ਕਰ ਰਹੀ ਹੈ ਕਾਰ ਚਾਲਕ ਦੀ ਭਾਲ

ਫਿਲਹਾਲ ਪੁਲਿਸ ਵੱਲੋਂ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੈਡੀਕਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਜਿੱਥੇ ਉਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ । ਪੁਲਸ ਵੱਲੋਂ ਕਾਰ ਨੂੰ ਕਬਜ਼ੇ ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਦਰਮਿਆਨ ਕਾਰ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ । ਮ੍ਰਿਤਕਾ ਦੇ ਪ੍ਰਵਾਰਾਂ ਨੇ ਕਾਰ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ।

LEAVE A REPLY

Please enter your comment!
Please enter your name here