ਮੁਹਾਲੀ ਇੱਕ ਪ੍ਰਾਈਵੇਟ ਯੂਨੀਵਰਸਿਟੀ ਦੇ ਹੋਸਟਲ ਵਿੱਚ ਰਹਿੰਦੀਆਂ 60 ਵਿਦਿਆਰਥਣਾਂ ਦੀ ਨਿੱਜੀ ਵੀਡੀਓ ਲੀਕ ਹੋਣ ਦੇ ਮਾਮਲੇ ਤੋਂ ਬਾਅਦ ਦੇਸ਼ ਭਰ ਵਿੱਚ ਹਲਚਲ ਮਚ ਗਈ ਹੈ। ਸ਼ਨੀਵਾਰ ਦੀ ਰਾਤ ਨੂੰ ਵਿਦਿਆਰਥਣਾਂ ਨੇ ਇਸ ਦੇ ਖਿਲਾਫ ਭਾਰੀ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਨੇ ਦੋਸ਼ੀ ਵਿਦਿਆਰਥਣ ਨੂੰ ਗ੍ਰਿਫਤਾਰ ਕਰ ਲਿਆ। ਇਸ ਦੇ ਨਾਲ ਹੀ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਇਸ ਮੰਦਭਾਗੀ ਘਟਨਾ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਲੜਕੀਆਂ ਦੀ ਲੀਕ ਹੋਈ ਵੀਡੀਓ ਨੂੰ ਵਾਇਰਲ ਨਾ ਕਰਨ ਦੀ ਵੀ ਅਪੀਲ ਕੀਤੀ ਹੈ।
ਸੋਨੂੰ ਸੂਦ ਨੇ ਟਵੀਟ ਕਰਕੇ ਲਿਖਿਆ- ਯੂਨੀਵਰਸਿਟੀ ਵਿੱਚ ਜੋ ਹੋਇਆ ਉਹ ਬਹੁਤ ਮੰਦਭਾਗਾ ਹੈ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣੀਆਂ ਭੈਣਾਂ ਦੇ ਨਾਲ ਖੜੇ ਹੋ ਕੇ ਇੱਕ ਜ਼ਿੰਮੇਵਾਰ ਸਮਾਜ ਦੀ ਮਿਸਾਲ ਕਾਇਮ ਕਰੀਏ। ਇਹ ਸਾਡੇ ਲਈ ਪਰਖ ਦਾ ਸਮਾਂ ਹੈ, ਪੀੜਤਾਂ ਲਈ ਨਹੀਂ। ਜ਼ਿੰਮੇਵਾਰ ਬਣੋ
Something that happened in Chandigarh University is very unfortunate. It’s time for us to stand with our sisters and set an example of a responsible society. These are testing times for us, not for the victims.
Be responsible 🙏— sonu sood (@SonuSood) September 18, 2022
ਦੱਸ ਦਈਏ ਕਿ ਹਾਲ ਹੀ ‘ਚ ਕੈਂਪਸ ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਹ ਪਤਾ ਲੱਗਾ ਕਿ ਹੋਸਟਲ ਦੀਆਂ ਕੁੜੀਆਂ ਦੇ ਨਹਾਉਣ ਦੀਆਂ ਕੁਝ ਵੀਡੀਓਜ਼ ਇੰਟਰਨੈੱਟ ‘ਤੇ ਵਾਇਰਲ ਹੋ ਗਈਆਂ ਹਨ। ਇਸ ਦੇ ਨਾਲ ਹੀ ਜਾਂਚ ‘ਚ ਪਤਾ ਲੱਗਾ ਹੈ ਕਿ ਹੋਸਟਲ ਦੀ ਇਕ ਲੜਕੀ ਨੇ ਕਰੀਬ 60 ਲੜਕੀਆਂ ਦੀ ਵੀਡੀਓ ਬਣਾ ਕੇ ਸ਼ਿਮਲਾ ‘ਚ ਰਹਿਣ ਵਾਲੇ ਇਕ ਲੜਕੇ ਨੂੰ ਭੇਜ ਦਿੱਤੀ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਵਿਦਿਆਰਥਣ ਨੂੰ ਗ੍ਰਿਫਤਾਰ ਕਰ ਲਿਆ।