ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਦਾਅਵਾ, 2029 ‘ਚ ਵੀ ਬਣੇਗੀ ਭਾਜਪਾ ਦੀ ਸਰਕਾਰ || Latest Update

0
312
Union Home Minister Amit Shah's big claim is that the BJP government will be formed in 2029 as well

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਦਾਅਵਾ, 2029 ‘ਚ ਵੀ ਬਣੇਗੀ ਭਾਜਪਾ ਦੀ ਸਰਕਾਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਸੇਵਾ ਦਾ ਉਦਘਾਟਨ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਪ੍ਰਾਜੈਕਟ ਨਾਲ ਇੱਕ ਲੱਖ ਲੋਕਾਂ ਨੂੰ 24 ਘੰਟੇ ਪਾਣੀ ਮਿਲੇਗਾ । ਇਸ ‘ਤੇ 75 ਕਰੋੜ ਰੁਪਏ ਖਰਚ ਕੀਤੇ ਗਏ ਹਨ। 22 ਕਿਲੋਮੀਟਰ ਲੰਬੀ ਨਵੀਂ ਪਾਈਪਲਾਈਨ ਵਿਛਾਈ ਗਈ ਹੈ।

ਮਿਨਰਲ ਵਾਟਰ ਖਰੀਦਣ ਦੀ ਨਹੀਂ ਪਵੇਗੀ ਲੋੜ

ਅਮਿਤ ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਹੁਣ ਮਿਨਰਲ ਵਾਟਰ ਖਰੀਦਣ ਦੀ ਲੋੜ ਨਹੀਂ ਪਵੇਗੀ। ਇੱਥੋਂ ਦੇ ਲੋਕਾਂ ਨੂੰ ਹੁਣ 24 ਘੰਟੇ ਪਾਣੀ ਮਿਲੇਗਾ। ਪਹਿਲਾਂ ਔਰਤਾਂ ਨੂੰ ਪਾਣੀ ਭਰਨ ਲਈ ਅਲਾਰਮ ਲਾਉਣਾ ਪੈਂਦਾ ਸੀ। ਹੁਣ ਇਸ ਦੀ ਲੋੜ ਨਹੀਂ ਪਵੇਗੀ। ਨਾਲ ਹੀ ਪਾਣੀ ਦੀ ਸਪਲਾਈ ਲਈ ਟੈਂਕਰ ਮੰਗਵਾਉਣ ਦੀ ਲੋੜ ਨਹੀਂ ਪਵੇਗੀ।

ਇਹ ਵੀ ਪੜ੍ਹੋ : ਰੋਜ਼ਾਨਾ ਪੌਣੇ ਚਾਰ ਲੱਖ ਔਰਤਾਂ ਲੈਂਦੀਆਂ ਮੁਫ਼ਤ ਬੱਸ ਸਫ਼ਰ ਦਾ ਲਾਹਾ , AAP ਸਰਕਾਰ ਨੇ 1548 ਕਰੋੜ ਰੁਪਏ ਖ਼ਰਚੇ

ਪਹਿਲੀ ਵਾਰ ਕੋਈ ਤੀਜੀ ਵਾਰ ਪ੍ਰਧਾਨ ਮੰਤਰੀ ਬਣਿਆ

ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ 60 ਦੇ ਦਹਾਕੇ ਤੋਂ ਬਾਅਦ ਪਹਿਲੀ ਵਾਰ ਕੋਈ ਤੀਜੀ ਵਾਰ ਪ੍ਰਧਾਨ ਮੰਤਰੀ ਬਣਿਆ ਹੈ। ਵਿਰੋਧੀ ਧਿਰ ਜੋ ਮਰਜ਼ੀ ਕਹਿਣ। 2029 ਵਿੱਚ ਵੀ ਭਾਜਪਾ ਦੀ ਸਰਕਾਰ ਆਵੇਗੀ। ਇਸ ਦੇ ਨਾਲ ਹੀ ਅਮਿਤ ਸ਼ਾਹ ਨੇ ਕਿਹਾ ਕਿ ਸਮਾਰਟ ਮੀਟਰ ਲਗਾਉਣ ਨਾਲ ਲੋਕਾਂ ਨੂੰ ਕੁਝ ਵੀ ਖਰਚ ਨਹੀਂ ਕਰਨਾ ਪਵੇਗਾ। ਮੋਦੀ ਜੀ ਨੇ 10 ਸਾਲਾਂ ਵਿੱਚ 30 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਹਨ।

 

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here