ਕੇਂਦਰੀ ਰਾਜ ਮੰਤਰੀ ਬਿੱਟੂ ਨੇ ਰਾਹੁਲ ਗਾਂਧੀ ‘ਤੇ ਫਿਰ ਕੱਸਿਆ ਤੰਜ
ਚੰਡੀਗੜ੍ਹ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇੱਕ ਵਾਰ ਫਿਰ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ। ਜਦੋਂ ਉਨ੍ਹਾਂ ਨੂੰ ਮੀਡੀਆ ਵੱਲੋਂ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਬਾਰੇ ਦਿੱਤੇ ਜਾ ਰਹੇ ਬਿਆਨਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਸਮਝ ਬਹੁਤ ਦੇਰ ਨਾਲ ਆਉਂਦੀ ਹੈ। ਚੋਣਾਂ ਵਿੱਚ ਜਿੱਤ-ਹਾਰ ਹੁੰਦੀ ਹੈ।
ਹਰਿਆਣੇ ਵਿੱਚ ਜੇਕਰ ਬਹੁਤੇ ਕਿਸਾਨਾਂ ਦੀ ਜ਼ਮੀਨ ਖੋਹ ਕੇ ਵੱਡੇ ਲੋਕਾਂ ਨੂੰ ਦਿੱਤੀ ਗਈ ਹੈ ਤਾਂ ਆਪਣੇ ਜਵਾਈ ਰਾਜੇ ਨੂੰ ਪੁੱਛੋ ਕਿ ਹੁੱਡਾ ਸਾਹਬ ਨੇ ਉਨ੍ਹਾਂ ਨੂੰ ਕਿੰਨੀ ਜ਼ਮੀਨ ਦਿੱਤੀ ਹੈ। ਬਾਅਦ ਵਿੱਚ ਅਡਾਨੀ-ਅੰਬਾਨੀ ਦਾ ਹਿਸਾਬ ਲਓ। ਅਦਾਲਤਾਂ ਵਿੱਚ ਕੇਸ ਚੱਲ ਰਹੇ ਹਨ।