ਕੇਂਦਰੀ ਸੜਕੀ ਆਵਾਜਾਈ ਮੰਤਰੀ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ, ਨੈਸ਼ਨਲ ਹਾਈਵੇ ਪ੍ਰਾਜੈਕਟਕੀਤਾ ਜਾਵੇਗਾ ਰੱਦ
ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਨੈਸ਼ਨਲ ਹਾਈਵੇਜ਼ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਨੂੰ ਨਾ ਸੌਂਪਿਆ ਗਿਆ ਤਾਂ ਨੈਸ਼ਨਲ ਹਾਈਵੇਅ ਪ੍ਰਾਜੈਕਟ ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ। ਨਿਤਿਨ ਗਡਕਰੀ ਨੇ ਇਹ ਚਿਤਾਵਨੀ ਪੰਜਾਬ ਵਿੱਚ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਸਬੰਧੀ ਦਿੱਲੀ ਵਿੱਚ ਹੋਈ ਸਮੀਖਿਆ ਮੀਟਿੰਗ ਵਿੱਚ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਪੂਰੇ ਭਾਰਤ ਵਿੱਚ ਸੜਕਾਂ ਬਣਾਉਣ ਵਿੱਚ ਕੋਈ ਅੜਿੱਕਾ ਨਹੀਂ ਹੈ ਤਾਂ ਪੰਜਾਬ ਵਿੱਚ ਅੜਿੱਕੇ ਕਿਉਂ ਪੈਦਾ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਨੂੰ ਯੂਨੀਵਰਸਿਟੀ ਦਾ ਚਾਂਸਲਰ ਹੋਣਾ ਚਾਹੀਦਾ ਹੈ, ਜਾਣੋ ਮੁੱਖ ਮੰਤਰੀ ਦੀ ਰਾਇ
ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਕੰਮ ਹਰਿਆਣਾ ਵਿੱਚ ਪੂਰਾ ਹੋਣ ਵਾਲਾ ਹੈ, ਜਦੋਂ ਕਿ ਪੰਜਾਬ ਵਿੱਚ ਕੇਂਦਰ ਸਰਕਾਰ ਨੂੰ ਇਸ ਪ੍ਰਾਜੈਕਟ ਦੇ ਕਈ ਹਿੱਸਿਆਂ ਦੀ ਜ਼ਮੀਨ ਦਾ ਕਬਜ਼ਾ ਵੀ ਨਹੀਂ ਮਿਲਿਆ।ਜੇਕਰ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਨਾ ਕੀਤਾ ਗਿਆ ਤਾਂ ਇਹ ਕੇਂਦਰੀ ਪ੍ਰੋਜੈਕਟ ਰੱਦ ਕਰ ਦਿੱਤੇ ਜਾਣਗੇ। ਵਰਨਣਯੋਗ ਹੈ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਜਨਵਰੀ ਵਿੱਚ ਪੰਜਾਬ ਵਿੱਚ 4000 ਕਰੋੜ ਰੁਪਏ ਦੇ 29 ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਸੀ। ਇਨ੍ਹਾਂ ਪ੍ਰਾਜੈਕਟਾਂ ਵਿੱਚ ਜਲੰਧਰ-ਕਪੂਰਥਲਾ ਲਾਈਨ ਨੂੰ ਫੋਰ-ਲਾਈਨ, ਹੁਸ਼ਿਆਰਪੁਰ-ਫਗਵਾੜਾ ਰੋਡ ਨੂੰ ਚਾਰ-ਲਾਈਨ ਬਣਾਉਣ ਅਤੇ ਫਿਰੋਜ਼ਪੁਰ ਬਾਈਪਾਸ ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ ਗਿਆ।
ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਬਾਰੇ ਵੀ ਚਰਚਾ
ਇਸ ਤੋਂ ਇਲਾਵਾ ਇਸ ਦੌਰਾਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਬਾਰੇ ਵੀ ਚਰਚਾ ਕੀਤੀ ਗਈ ਕਿਉਂਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਦਿੱਲੀ-ਅੰਮ੍ਰਿਤਸਰ ਵਿਚਕਾਰ ਦੂਰੀ ਘੱਟ ਹੋਣੀ ਹੈ। ਇਨ੍ਹਾਂ ਵਿੱਚੋਂ ਕਈ ਪ੍ਰਾਜੈਕਟਾਂ ਵਿੱਚ ਦੇਰੀ ਕਾਰਨ ਇਹ ਮੀਟਿੰਗ ਸੱਦੀ ਗਈ ਸੀ।