ਪੰਜਾਬ ਸਰਕਾਰ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ‘ਤੇ ਲਗਾਤਾਰ ਐਕਸ਼ਨ ਲੈ ਰਹੀ ਹੈ। ਇਸ ਲਈ ਗੰਨ ਕਰਨ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਮਾਮਲੇ ਵੀ ਦਰਜ ਕਰ ਰਹੀ ਹੈ। ਇਸੇ ਦੌਰਾਨ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਇੱਕ ਮਹਿਲਾ ਨੂੰ ਹਥਿਆਰ ਫੜ੍ਹੇ ਦੇਖਿਆ ਜਾ ਸਕਦਾ ਹੈ। ਇਸ ਤਸਵੀਰ ਨੂੰ ਵਾਇਰਲ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ ਦੀ ਹੈ। ਇਸਦੇ ਨਾਲ ਹੀ ਇਸ ਤਸਵੀਰ ਨੂੰ ਵਾਇਰਲ ਕਰ ਬਲਜਿੰਦਰ ਕੌਰ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ‘ਚ 3 ਮਹੀਨਿਆਂ ਅੰਦਰ ਹਥਿਆਰਾਂ ਦੇ ਸਾਰੇ ਲਾਇਸੈਂਸ ਨੂੰ ਰੀਵਿਊ ਕਰਨ ਦਾ ਫੈਸਲਾ ਲਿਆ ਹੈ। ਇਸਦੇ ਨਾਲ ਹੀ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ ‘ਤੇ ਪਾਬੰਦੀ ਲਗਾਈ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ਨਾਲ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਸਖ਼ਤੀ ਮਨਾਹੀ ਹੋਵੇਗੀ।ਇਸਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਫੋਟੋ ਪਾਉਣ ਵਾਲਿਆਂ ‘ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਤਸਵੀਰ ਦੀ ਪੜਤਾਲ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ‘ਚ ਇਹ ਤਸਵੀਰ ਉੱਤਰ ਪ੍ਰਦੇਸ਼ ਦੀ ਸ਼ਹਾਨਾ ਬੇਗਮ ਦੀ ਹੈ ਜਿਸਨੂੰ ਐਡਿਟ ਕਰਕੇ MLA ਬਲਜਿੰਦਰ ਕੌਰ ਦੇ ਚਿਹਰੇ ਨੂੰ ਚਿਪਕਾਇਆ ਗਿਆ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜਰ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਜੇ ਅਸਲ ਪਿਓ ਦੇ ਓ ਤਾਂ ਕਰੋ ਇਸਤੇ ਪਰਚਾ ਜਿਹੜੀ ਫੂਲਨ ਦੇਵੀ ਵਾਲੀਆ ਫੀਲਿੰਗਾਂ ਲੈ ਰਹੀ ਏ। ਵੇਖਦੇ ਆ ਕਿੰਨੇ ਕੁ ਇਨਸਾਫ ਪਸੰਦ ਹੋ ਤੁਸੀਂ। ‘

ਮੀਡੀਆ ਰਿਪੋਰਟ ਵਿਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸ਼ਹਾਨਾ ਬੇਗਮ ਬਾਰੇ ਦੱਸਿਆ ਗਿਆ। ਰਿਪੋਰਟ ਮੁਤਾਬਕ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੀ ਰਹਿਣ ਵਾਲੀ ਸ਼ਹਾਨਾ ਬੇਗਮ ਦੀ ਉਮਰ 42 ਸਾਲ ਹੈ ਜੋ ਹੱਥਾਂ ਵਿਚ ਬੰਦੂਕਾਂ ਲੈ ਕੇ ਸੜਕਾਂ ‘ਤੇ ਗਸ਼ਤ ਕਰਦੀ ਹੈ। ਪਿੰਡ ਦੀਆਂ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸ਼ਹਾਨਾ ਦੀ ਹੈ। ਸ਼ਹਾਨਾ ਪੁਲਿਸ ਜਾਂ ਸੁਰੱਖਿਆ ਗਾਰਡ ਵਜੋਂ ਕੰਮ ਨਹੀਂ ਕਰਦੀ ਸਗੋਂ ਸ਼ਹਾਨਾ ਨੇ ਔਰਤਾਂ ਵਿਰੁੱਧ ਵੱਧ ਰਹੇ ਅਪਰਾਧਾਂ ਨੂੰ ਰੋਕਣ ਲਈ ਇੱਕ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ।

LEAVE A REPLY

Please enter your comment!
Please enter your name here