
ਫੈਡਰਲ ਟ੍ਰੇਡ ਕੋਰਟ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟੈਰਿਫ ‘ਤੇ ਰੋਕ ਲਗਾ ਦਿੱਤੀ ਹੈ, ਉਨ੍ਹਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਟਰੰਪ ਨੇ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਅਤੇ ਸੰਵਿਧਾਨ ਦੇ ਦਾਇਰੇ ਤੋਂ ਬਾਹਰ ਜਾ ਕੇ ਇਹ ਟੈਰਿਫ ਲਗਾਉਣ ਦੀ ਕੋਸ਼ਿਸ਼ ਕੀਤੀ।
ਉਦਯੋਗਪਤੀ ਨਿਤਿਨ ਕੋਹਲੀ ‘ਆਪ’ ‘ਚ ਹੋਏ ਸ਼ਾਮਿਲ
ਨਾਲ ਹੀ ਮੈਨਹਟਨ ਵਿੱਚ ਫੈਡਰਲ ਕੋਰਟ ਆਫ਼ ਇੰਟਰਨੈਸ਼ਨਲ ਟ੍ਰੇਡ ਨੇ ਟਰੰਪ ਦੇ ਇਸ ਕਦਮ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ। ਅਦਾਲਤ ਦੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਟਰੰਪ ਨੇ ਅੰਤਰਰਾਸ਼ਟਰੀ ਐਮਰਜੈਂਸੀ ਆਰਥਿਕ ਸ਼ਕਤੀਆਂ ਐਕਟ (IEEPA) ਦੀ ਦੁਰਵਰਤੋਂ ਕੀਤੀ। ਇਹ ਕਾਨੂੰਨ ਐਮਰਜੈਂਸੀ ਦੌਰਾਨ ਰਾਸ਼ਟਰਪਤੀ ਨੂੰ ਕੁਝ ਸ਼ਕਤੀਆਂ ਦਿੰਦਾ ਹੈ, ਪਰ ਅਦਾਲਤ ਦਾ ਮੰਨਣਾ ਸੀ ਕਿ ਟਰੰਪ ਨੇ ਇਸਦੀ ਵਰਤੋਂ ਬਿਨਾਂ ਕਿਸੇ ਠੋਸ ਆਧਾਰ ਦੇ ਕੀਤੀ।