ਯੂ. ਟੀ. ਪ੍ਰਸ਼ਾਸਨ ਨੇ ਪਟਾਕੇ ਚਲਾਉਣ ਦੀ ਦਿੱਤੀ ਇਜ਼ਾਜਤ!

0
78

ਯੂ. ਟੀ. ਪ੍ਰਸ਼ਾਸਨ ਨੇ ਤਿਓਹਾਰਾਂ ਦੇ ਸੀਜ਼ਨ ’ਤੇ ਸ਼ਹਿਰ ‘ਚ ਗ੍ਰੀਨ ਪਟਾਕੇ ਚਲਾਉਣ ਦੀ ਇਜ਼ਾਜਤ ਦੇ ਦਿੱਤੀ ਹੈ। ਹੁਣ 2 ਸਾਲ ਬਾਅਦ ਦੀਵਾਲੀ, ਦੁਸਹਿਰੇ ਅਤੇ ਗੁਰਪੁਰਬ ’ਤੇ ਗ੍ਰੀਨ ਪਟਾਕੇ ਚਲਾਏ ਜਾ ਸਕਣਗੇ। ਸ਼ੁੱਕਰਵਾਰ ਨੂੰ ਇਹ ਫ਼ੈਸਲਾ ਯੂ. ਟੀ. ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਲਿਆ ਗਿਆ। ਹਾਲਾਂਕਿ ਪਟਾਕੇ ਚਲਾਉਣ ਦੀ ਸਮਾਂ ਹੱਦ ਤੈਅ ਕੀਤੀ ਗਈ ਹੈ ਅਤੇ 2 ਘੰਟਿਆਂ ਤੋਂ ਵੱਧ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸ਼ਹਿਰ ਦੇ ਪਟਾਕੇ ਵਿਕਰੇਤਾਵਾਂ ਅਤੇ ਰਾਮਲੀਲਾ ਕਮੇਟੀਆਂ ਵਲੋਂ ਵੀ ਮੰਗ ਕੀਤੀ ਗਈ ਕਿ ਇਸ ਵਾਰ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇ।

ਇਹ ਵੀ ਪੜ੍ਹੋ : ਕੈਪਟਨ ਵਿਸ਼ਵਦੀਪ ਨੂੰ ਸੈਨਾ ਮੈਡਲ ਨਾਲ ਕੀਤਾ ਸਨਮਾਨਿਤ

ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਨੂੰ ਦੀਵਾਲੀ ਮੌਕੇ ਰਾਤ 8 ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸੇ ਤਰ੍ਹਾਂ ਦੁਸਹਿਰੇ ’ਤੇ ਰਾਵਣ ਦਹਿਨ ਦੌਰਾਨ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਜਦੋਂ ਕਿ ਗੁਰਪਰੁਬ ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਰਾਤ 9 ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਦੀਵਾਲੀ ਅਤੇ ਗੁਰਪੁਰਬ ’ਤੇ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਸੀ ਪਰ ਪਟਾਕੇ ਸਿਰਫ਼ 8 ਤੋਂ 10 ਵਜੇ ਤੱਕ ਹੀ ਚਲਾਉਣ ਲਈ ਕਿਹਾ ਗਿਆ ਹੈ।

LEAVE A REPLY

Please enter your comment!
Please enter your name here