ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਯਾਦਵ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। ਇਸ ਲਈ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਸੈਫਈ ਮੇਲਾ ਮੈਦਾਨ ਦੇ ਪੰਡਾਲ ‘ਚ ਰੱਖੀ ਗਈ ਹੈ। ਮੁਲਾਇਮ ਸਿੰਘ ਦੀ ਮ੍ਰਿਤਕ ਦੇਹ ਨੂੰ ਦੇਖਣ ਲਈ ਸੈਫਈ ਵਿੱਚ ਯੂਪੀ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਆ ਰਹੇ ਹਨ।
ਉਨ੍ਹਾਂ ਦਾ ਅੱਜ ਦੁਪਹਿਰ ਤਿੰਨ ਵਜੇ ਸਸਕਾਰ ਕੀਤਾ ਜਾਵੇਗਾ। ਸਪਾ ਸਰਪ੍ਰਸਤ ਮੁਲਾਇਮ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਕਈ ਸਿਆਸੀ ਪਾਰਟੀਆਂ ਦੇ ਦਿੱਗਜ ਆਗੂ ਵੀ ਸੈਫਈ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕਈ ਮੁੱਖ ਮੰਤਰੀਆਂ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਯੋਗੀ ਆਦਿ ਤਿਆਨਾਥ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਲ-ਨਾਲ ਕਈ ਕੇਂਦਰੀ ਅਤੇ ਰਾਜ ਪੱਧਰੀ ਮੰਤਰੀ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਸਕਦੇ ਹਨ।