ਵਡੋਦਰਾ ‘ਚ ਸਕੂਲ ਦੀ ਡਿੱਗੀ ਕੰਧ, 4 ਬੱਚੇ ਜ਼ਖਮੀ || Today News

0
81

ਵਡੋਦਰਾ ‘ਚ ਸਕੂਲ ਦੀ ਡਿੱਗੀ ਕੰਧ, 4 ਬੱਚੇ ਜ਼ਖਮੀ

ਗੁਜਰਾਤ ਦੇ ਵਡੋਦਰਾ ‘ਚ ਇੱਕ ਸਕੂਲ ‘ਚ ਦੂਜੀ ਮੰਜ਼ਿਲ ‘ਤੇ ਇੱਕ ਕਮਰੇ ਦੀ ਕੰਧ ਡਿੱਗਣ ਨਾਲ ਚਾਰ ਬੱਚੇ ਜ਼ਖਮੀ ਹੋ ਗਏ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਇਸ ‘ਚ 4 ਬੱਚੇ ਬੈਂਚ ਦੇ ਨਾਲ 10 ਫੁੱਟ ਹੇਠਾਂ ਡਿੱਗਦੇ ਦੇਖੇ ਗਏ। ਇੱਕ ਵਿਦਿਆਰਥੀ ਦੇ ਸਿਰ ਵਿੱਚ ਸੱਟ ਲੱਗੀ ਹੈ। ਤਿੰਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਇਹ ਘਟਨਾ ਸ਼ੁੱਕਰਵਾਰ ਦੁਪਹਿਰ ਕਰੀਬ 12:30 ਵਜੇ ਵਾਪਰੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਬੁਲਾਇਆ ਗਿਆ। ਪੁਲਿਸ ਨੇ ਦੱਸਿਆ ਕਿ ਕੰਧ ਦੇ ਬਿਲਕੁਲ ਪਿੱਛੇ ਇੱਕ ਸ਼ੈੱਡ ਸੀ। ਬੱਚੇ ਪਹਿਲਾਂ ਸ਼ੈੱਡ ‘ਤੇ ਡਿੱਗੇ। ਇਸ ਤੋਂ ਬਾਅਦ ਜ਼ਮੀਨ ‘ਤੇ ਉਤਰ ਆਏ।

ਇਹ ਵੀ ਪੜ੍ਹੋ ਪਟਿਆਲਾ ‘ਚ ਡਾਇਰੀਆ ਨੇ ਦਿੱਤੀ ਦਸਤਕ, ਕਈ ਲੋਕ ਆਏ ਚਪੇਟ ‘ਚ || Latest News || Punjab News

ਇਸ ਕਾਰਨ ਉਸ ਨੂੰ ਗੰਭੀਰ ਸੱਟਾਂ ਨਹੀਂ ਲੱਗੀਆਂ। ਕੰਧ ਡਿੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਵਡੋਦਰਾ ਪੇਰੈਂਟਸ ਐਸੋਸੀਏਸ਼ਨ ਨੇ ਸ਼ਨੀਵਾਰ ਨੂੰ ਸਕੂਲ ਸੰਚਾਲਕ ਦੇ ਖਿਲਾਫ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਮਾਮਲਾ ਵੀ ਦਰਜ ਕੀਤਾ ਜਾ ਸਕਦਾ ਹੈ।

ਪੁਲਸ ਨੇ ਜ਼ਖਮੀ ਬੱਚਿਆਂ, ਉਨ੍ਹਾਂ ਦੇ ਪਰਿਵਾਰ ਵਾਲਿਆਂ ਅਤੇ ਸਕੂਲ ਪ੍ਰਬੰਧਕਾਂ ਦੇ ਬਿਆਨ ਦਰਜ ਕਰ ਲਏ ਹਨ। ਘਟਨਾ ਤੋਂ ਬਾਅਦ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਸੀ ਕਿ ਇਹ ਹਾਦਸਾ ਇਸ ਲਈ ਵਾਪਰਿਆ ਕਿਉਂਕਿ ਇਹ ਪੁਰਾਣੀ ਇਮਾਰਤ ਸੀ। ਹਾਲਾਂਕਿ ਸਕੂਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਸਾਰੇ ਜ਼ਰੂਰੀ ਦਸਤਾਵੇਜ਼ ਮੌਜੂਦ ਹਨ।

LEAVE A REPLY

Please enter your comment!
Please enter your name here