ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ ਵਿਧਾਨ ਸਭਾ ਸਪੀਕਰ, ਸਿਹਤ ਸੰਬੰਧੀ ਪੁਛਿਆ ਹਾਲ
ਮੁੱਖ ਮੰਤਰੀ ਮਾਨ ਪਿਛਲੇ 3 ਦਿਨਾਂ ਤੋਂ ਹਸਪਤਾਲ ਵਿੱਚ ਭਰਤੀ ਹਨ, ਜਿਸਦੇ ਚੱਲਦਿਆਂ ਸਵੇਰੇ ਕਈ ਵਿਧਾਇਕ ਅਤੇ ਮੰਤਰੀ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ। ਇਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਸਨ।
ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸੀਐਮ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਵੀ ਪਾਰਟੀ ਦੇ ਰਾਸ਼ਟਰੀ ਸੰਗਠਨ ਸਕੱਤਰ ਡਾਕਟਰ ਸੰਦੀਪ ਪਾਠਕ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ।