ਵਿਜੀਲੈਂਸ ਨੇ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ || Latest News

0
25

ਵਿਜੀਲੈਂਸ ਨੇ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਬੰਗਾ ਸਿਟੀ ਪੁਲਿਸ ਸਟੇਸ਼ਨ ਨਵਾਂਸ਼ਹਿਰ (ਐਸ.ਬੀ.ਐਸ. ਨਗਰ) ਵਿਖੇ ਤਾਇਨਾਤ ਹੈੱਡ ਕਾਂਸਟੇਬਲ ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਅਵਤਾਰ ਸਿੰਘ ਨੂੰ ਰੇਖਾ ਦੇਵੀ ਵਾਸੀ ਬੰਗਾ ਸ਼ਹਿਰ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕਾਂਗਰਸ ਦੇ ਸੀਨੀਅਰ ਨੇਤਾ ਧਰਮਪੁਰੀ ਸ਼੍ਰੀਨਿਵਾਸ ਦਾ ਹੋਇਆ ਦਿਹਾਂਤ || Political…

ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਮੇਰਾ 22 ਸਾਲਾ ਲੜਕਾ ਇੱਕ ਲੜਕੀ ਨਾਲ ਪ੍ਰੇਮ ਸਬੰਧ ਰੱਖਦਾ ਸੀ, ਜਿਸ ਨੂੰ ਲੈ ਕੇ ਮੇਰਾ ਲੜਕਾ ਅਪ੍ਰੈਲ ਮਹੀਨੇ ਵਿੱਚ ਭੱਜ ਗਿਆ ਸੀ। ਬੰਗਾ ਪੁਲਿਸ ਨੇ ਮੇਰੇ ਬੇਟੇ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ। ਥਾਣਾ ਮੁਖੀ ਅਵਤਾਰ ਸਿੰਘ ਨੇ ਪਹਿਲਾਂ 5500 ਰੁਪਏ ਲਏ ਸਨ, ਉਸ ਤੋਂ ਬਾਅਦ ਉਸ ਨੇ ਕਿਹਾ ਕਿ ਉਹ ਮੇਰੇ ਲੜਕੇ ਨੂੰ ਜੇਲ੍ਹ ਵਿੱਚੋਂ ਕੱਢਵਾ ਦੇਣਗੇ ਅਤੇ ਇਸ ਦੇ ਬਦਲੇ ਵਿੱਚ ਅਵਤਾਰ ਸਿੰਘ ਨੇ 10000 ਰੁਪਏ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਅੱਜ ਮੈਂ 5000 ਰੁਪਏ ਦੀ ਪਹਿਲੀ ਕਿਸ਼ਤ ਦਿੱਤੀ ਤਾਂ ਅਵਤਾਰ ਨੇ ਕੱਲ੍ਹ ਨੂੰ 5000 ਰੁਪਏ ਲੈ ਕੇ ਆਉਣ ਲਈ ਕਿਹਾ। ਉਸ ਤੋਂ ਪੈਸਿਆਂ ਦੀ ਮੰਗ ਲਗਾਤਾਰ ਵਧ ਰਹੀ ਸੀ, ਉਸ ਨੇ ਇਹ ਵੀ ਕਿਹਾ ਕਿ ਉਸ ਨੂੰ 500×10=5000 ਰੁਪਏ ਦਿੱਤੇ ਗਏ ਹਨ। ਵਿਜੀਲੈਂਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ, ਉਸ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।

 ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਪੁਲਿਸ ਸਟੇਸ਼ਨ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here