ਵਿਜੀਲੈਂਸ ਨੇ ਰਿਸ਼ਵਤ ਦੇ ਦੋਸ਼ ‘ਚ ਪਨਗ੍ਰੇਨ ਇੰਸਪੈਕਟਰ ਕੀਤਾ ਗ੍ਰਿਫ਼ਤਾਰ

0
93

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਸੋਮਵਾਰ ਨੂੰ ਲੁਧਿਆਣਾ ਵਿਖੇ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ 1,50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਮਾਲਕ ਕਰਤਾਰ ਸਿੰਘ ਐਂਡ ਸੰਨਜ਼ ਰਾਈਸ ਮਿੱਲ ਦੀ ਸ਼ਿਕਾਇਤ ‘ਤੇ ਰਿਸ਼ਵਤ ਦੀ ਰਕਮ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਕਿ ਪਨਗ੍ਰੇਨ ਇੰਸਪੈਕਟਰ ਨੇ ਪਿਛਲੇ ਸੀਜ਼ਨ ਲਈ ਝੋਨਾ ਅਲਾਟ ਕਰਨ ਦੇ ਬਹਾਨੇ ਉਸ ਤੋਂ ਇਕ ਲੱਖ ਰੁਪਏ ਅਤੇ ਪਾਰਸ ਰਾਈਸ ਮਿੱਲ ਦੇ ਮਾਲਕ ਮਹੇਸ਼ ਗੋਇਲ ਤੋਂ 50,000 ਰੁਪਏ ਦੀ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਸ਼ੈਲਰ ਡਿਫਾਲਟਰ ਹੋਣ ਕਾਰਨ ਬੰਦ ਹੋ ਗਏ ਸਨ ਅਤੇ ਉਨ੍ਹਾਂ ਸ਼ੈਲਰਾਂ ਦਾ ਝੋਨਾ ਅਲਾਟਮੈਂਟ ਦਾ ਹਿੱਸਾ ਉਸਦੀ ਰਾਈਸ ਮਿੱਲ ਅਤੇ ਮਹੇਸ਼ ਗੋਇਲ ਸਮੇਤ 10 ਹੋਰ ਸ਼ੈਲਰ ਮਾਲਕਾਂ ਵਿੱਚ ਵੰਡਿਆ ਜਾਣਾ ਸੀ।

ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਪਰੋਕਤ ਪਨਗ੍ਰੇਨ ਦੇ ਇੰਸਪੈਕਟਰ ਨੇ ਸ਼ਿਕਾਇਤਕਰਤਾ ਅਤੇ ਮਹੇਸ਼ ਗੋਇਲ (ਦੋਵੇਂ ਸ਼ੈਲਰ ਮਾਲਕ) ਤੋਂ ਝੋਨਾ ਅਲਾਟ ਕਰਨ ਲਈ 1,50,000 ਰੁਪਏ ਦੀ ਰਿਸ਼ਵਤ ਲਈ ਸੀ।

ਇਸ ਸਬੰਧ ਵਿਚ ਇੰਸਪੈਕਟਰ ਕੁਨਾਲ ਗੁਪਤਾ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਐਫ.ਆਈ.ਆਰ ਨੰਬਰ 16 ਮਿਤੀ 26-12-2022 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here