ਵਿਜੀਲੈਂਸ ਨੇ ਸਹਾਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

0
30
Vigilance

ਚੰਡੀਗੜ੍ਹ, 22 ਅਪ੍ਰੈਲ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਜਿਲਾ ਫਰੀਕੋਟ ਦੇ ਜੈਤੋਂ ਪੁਲਸ ਥਾਣਾ ‘ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ।

ਕੌਣ ਹੈ ਇਹ ਪੁਲਸ ਅਧਿਕਾਰੀ

ਮਿਲੀ ਜਾਣਕਾਰੀ ਅਨੁਸਾਰ ਸਿਕਾਇਤਕਰਤਾ ਦੇ ਪਤੀ ਤੇ ਸੱਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ‘ਚ ਏ. ਐੱਸ. ਆਈ. (A. S. I.) ਹਰਪਾਲ ਸਿੰਘ ਜਾਂਚ ਅਧਿਕਾਰੀ ਸੀ । ਏ. ਐੱਸ. ਆਈ. ਨੇ ਇਸ ਕੇਸ ‘ਚ ਉਸ ਦੀ ਮਦਦ ਕਰਨ ਅਤੇ ਪੁਲਸ ਰਿਮਾਂਡ ਨਾ ਲੈਣ ਦੇ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ।

ਬੇਨਤੀ ਕਰਨ ਤੇ ਹੋਇਆ ਸੀ 80 ਹਜ਼ਾਰ ਵਿਚ ਸੌਦਾ ਤੈਅ

ਸਿਕਾਇਤਕਰਤਾ ਵੱਲੋਂ ਬੇਨਤੀ ਕਰਨ ‘ਤੇ ਸੌਦਾ 80 ਹਜ਼ਾਰ ਰੁਪਏ ‘ਚ ਤੈਅ ਹੋ ਗਿਆ ਤੇ ਉਕਤ ਅਧਿਕਾਰੀ ਨੇ ਪਹਿਲੀ ਕਿਸ਼ਤ ਵਜੋਂ ਸਿਕਾਇਤਕਰਤਾ ਤੋਂ 40 ਹਜ਼ਾਰ ਰੁਪਏ ਲੈ ਲਏ ਤੇ ਫਿਰ ਏ. ਐੱਸ. ਆਈ. ਨੇ ਸਿਕਾਇਤਕਰਤਾ ਤੋਂ 40 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਦੀ ਵੀ ਮੰਗ ਕੀਤੀ । ਸਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ ।

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕਰ ਲਿਆ ਹੈ ਕੇੇਸ ਦਰਜ

ਸਿਕਾਇਤਕਰਤਾ ਨੇ ਵਿਜੀਲੈਂਸ (Vigilance) ਬਿਊਰੋ ਯੂਨਿਟ ਫ਼ਰੀਦਕੋਟ ਨਾਲ ਰਾਬਤਾ ਕੀਤਾ । ਉਸ ਦੀ ਸਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਏ. ਐੱਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸਿਕਾਇਤਕਰਤਾ ਤੋਂ 33,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕਰ ਲਿਆ । ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

LEAVE A REPLY

Please enter your comment!
Please enter your name here