ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ 14 ਕੇਸਾਂ ‘ਚ 15 ਮੁਲਾਜ਼ਮ ਤੇ 5 ਹੋਰ ਕੀਤੇ ਗ੍ਰਿਫ਼ਤਾਰ || Punjab News

0
97

ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ 14 ਕੇਸਾਂ ‘ਚ 15 ਮੁਲਾਜ਼ਮ ਤੇ 5 ਹੋਰ ਕੀਤੇ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮੁਕੱਦਮਿਆਂ ਵਿੱਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਮਾਨ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ ਗਰਾਂਟ ਜਾਰੀ ॥ Punjab News

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਮੁਲਾਜ਼ਮਾਂ ਅਤੇ ਹੋਰਨਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਆਪਣੀ ਪੂਰੀ ਵਾਹ ਲਾਈ।

ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ

ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਦੌਰਾਨ 8 ਵਿਜੀਲੈਂਸ ਕੇਸਾਂ ਸਬੰਧੀ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 7 ਕੇਸਾਂ ਵਿੱਚ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਸਮੇਂ ਦੌਰਾਨ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਜਿੰਨਾਂ ਵਿੱਚ 13 ਮੁਲਾਜ਼ਮ ਤੇ 6 ਹੋਰ ਵਿਅਕਤੀ ਸ਼ਾਮਲ ਹਨ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਲੰਧਰ ਦੀ ਇੱਕ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਰਿਸ਼ਵਤਖੋਰੀ ਦੇ ਇੱਕ ਕੇਸ ਦਾ ਫ਼ੈਸਲਾ ਸੁਣਾਇਆ ਹੈ ਜਿਸ ਵਿੱਚ ਇੰਪਰੂਵਮੈਂਟ ਟਰੱਸਟ ਜਲੰਧਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸੰਦੀਪ ਮਿੱਤਰ ਨੂੰ ਦੋਸ਼ੀ ਕਰਾਰ ਦਿੰਦਿਆਂ 5 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

LEAVE A REPLY

Please enter your comment!
Please enter your name here