ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ || Punjab News

0
48

ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਵੀਰ ਸਿੰਘ ਵਿਰੁੱਧ 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਮੁਕੱਦਮਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਇਹ ਮੁਕੱਦਮਾ ਮਲੋਆ ਕਲੋਨੀ, ਚੰਡੀਗੜ੍ਹ ਦੇ ਵਸਨੀਕ ਸੁਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਬਿਊਰੋ ਨੇ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਕੀਤਾ ਕਾਬੂ || Punjab News

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏਐਸਆਈ ਨੇ ਥਾਣਾ ਸਦਰ ਖਰੜ ਵਿਖੇ ਦਰਜ ਇੱਕ ਕੇਸ ਵਿੱਚ ਉਸਦੇ ਰਿਸ਼ਤੇਦਾਰਾਂ ਦੀ ਜ਼ਮਾਨਤ ਕਰਵਾਉਣ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ 15000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਹੀ ਪਾਏ ਗਏ ਹਨ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਪੰਜਾਬ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here