ਵਿਜੀਲੈਂਸ ਵਲੋਂ ਜੂਨੀਅਰ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

0
32
Vigilance

ਚੰਡੀਗੜ੍ਹ, 21 ਮਾਰਚ 2026 : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਇਕ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ (Taking bribes) ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ ।

ਕਿਸ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪੀ. ਐੱਸ. ਪੀ. ਸੀ. ਐੱਲ. ਦਫ਼ਤਰ ਤਲਵੰਡੀ ਸਾਬੋ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਉਸ ਨੂੰ ਤਲਵੰਡੀ ਸਾਬੋ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।

ਕੀ ਸੀ ਪੂਰਾ ਮਾਮਲਾ

ਸਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ‘ਚ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ । ਗੱਡੀ ਖ਼ਰਾਬ ਹੋ ਗਈ ਅਤੇ ਖੰਭਾ ਵੀ ਟੁੱਟ ਗਿਆ । ਰੇਸ਼ਮ ਸਿੰਘ ਏ. ਐੱਲ. ਐੱਮ. ਤੇ ਲਖਬੀਰ ਸਿੰਘ ਜੇ. ਈ. ਮੌਕੇ ‘ਤੇ ਪਹੁੰਚੇ ਤੇ ਕਿਹਾ ਕਿ ਤੁਹਾਡੀ ਗੱਡੀ ਜ਼ਬਤ ਕਰ ਲਈ ਜਾਵੇਗੀ । ਦੋਵਾਂ ਨੇ ਮਾਮਲੇ ਨੂੰ ਸੁਲਝਾਉਣ ਲਈ ਇਕ ਲੱਖ 25 ਹਜ਼ਾਰ ਰੁਪਏ ਰਿਸ਼ਵਤ ਮੰਗੀ । ਉਹ ਸਿ਼ਕਾਇਤਕਰਤਾ ਦੇ ਕਹਿਣ ‘ਤੇ 25 ਹਜ਼ਾਰ ਰੁਪਏ ਦੀ ਥਾਂ 15000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ । ਸਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ ।

ਸਿ਼ਕਾਇਤ ਤੋਂ ਬਾਅਦ ਵਿਛਾਇਆ ਸੀ ਵਿਜੀਲੈਂਸ ਨੇ ਜਾਲ

ਸਿਕਾਇਤਕਰਤਾ ਨੇ ਵਿਜੀਲੈਂਸ (Vigilance) ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ । ਉਸ ਦੀ ਸਿ਼ਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਕ ਜਾਲ ਵਿਛਾਇਆ, ਜਿਸ ਦੌਰਾਨ ਜੂਨੀਅਰ ਇੰਜੀਨੀਅਰ (Junior Engineer) ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ ।

ਇਸ ਸਬੰਧੀ ਮੁਲਜ਼ਮ ਖਿ਼ਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ (Prevention of Corruption Act) ਤਹਿਤ ਮਾਮਲਾ ਦਰਜ (Case registered) ਕੀਤਾ ਗਿਆ ਹੈ । ਉਸ ਦੇ ਸਹਿ-ਮੁਲਜ਼ਮ ਰੇਸ਼ਮ ਸਿੰਘ ਏ. ਐੱਲ. ਐੱਮ. ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Read More : ਏ. ਐਸ. ਆਈ. ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ

LEAVE A REPLY

Please enter your comment!
Please enter your name here