ਮੋਹਾਲੀ, 28 ਜਨਵਰੀ 2026 : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਅਦਾਲਤ (Mohali Court) ਵਿਚ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਹਰਪ੍ਰੀਤ ਸਿੰਘ ਗੁਲਾਟੀ ਵਿਰੁੱਧ ਚਾਰਜਸ਼ੀਟ ਦਾਇਰ (Chargesheet filed) ਕੀਤੀ ਗਈ ਹੈ ।
ਕਿਸ ਮਾਮਲੇ ਵਿਚ ਕੀਤੀ ਗਈ ਹੈ ਚਾਰਜਸ਼ੀਟ ਦਾਇਰ
ਵਿਜੀਲੈਂਸ (Vigilance) ਵਲੋਂ ਜੋ ਮੋਹਾਲੀ ਅਦਾਲਤ ਵਿਚ ਹਰਪ੍ਰੀਤ ਸਿੰਘ ਗੁਲਾਟੀ (Harpreet Singh Gulati) ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ ਹੈ ਉਹ ਹਰਪ੍ਰੀਤ ਸਿੰਘ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹੈ ।
ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ ਜੋ ਚਾਰਜਸ਼ੀਟ ਦਾਇਰ ਕੀਤੀ ਹੈ ਉਹ ਪੂਰੇ 11 ਹਜ਼ਾਰ ਪੇਜਾਂ ਤੱਕ ਦੀ ਦੱਸੀ ਜਾ ਰਹੀ ਹੈ । ਵਿਜੀਲੈਂਸ ਬਿਊਰੋ ਇੱਕ ਟਰੰਕ ਲੈ ਕੇ ਅਦਾਲਤ ਵਿੱਚ ਪਹੁੰਚਿਆ । ਚਾਰਜਸ਼ੀਟ ਵਿੱਚ ਮਜੀਠੀਆ ਅਤੇ ਗੁਲਾਟੀ ਵਿਚਕਾਰ ਲੈਣ-ਦੇਣ ਦਾ ਵੇਰਵਾ ਹੈ । ਮਾਮਲੇ ਦੀ ਅਗਲੀ ਸੁਣਵਾਈ 31 ਜਨਵਰੀ ਨੂੰ ਹੋਵੇਗੀ ।
Read More : ਹਾਈਕੋਰਟ ਨੇ ਨਹੀਂ ਦਿੱਤੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ









