ਵਿਜੀਲੈਂਸ ਵੱਲੋਂ ਝੋਨਾ ਖੁਰਦ ਬੁਰਦ ਕਰਨ ਦੇ ਦੋਸ਼ ਵਿੱਚ 3 ਚੌਲ ਮਿੱਲ ਮਾਲਕਾਂ ਖਿਲਾਫ ਮਾਮਲਾ ਦਰਜ, ਦੋ ਮਿੱਲ ਮਾਲਕ ਗ੍ਰਿਫਤਾਰ

0
271

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਿੰਨ ਚੌਲ ਮਿੱਲ ਮਾਲਕਾਂ ਖਿਲਾਫ 1.80 ਕਰੋੜ ਰੁਪਏ ਦੇ ਝੋਨੇ ਦੀ ਹੇਰਾਫੇਰੀ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਉਨਾਂ ਵਿੱਚੋਂ ਦੋ ਮਾਲਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੈਸਰਜ਼ ਦੁਰਗਾ ਰਾਈਸ ਐਂਡ ਜਨਰਲ ਮਿੱਲ ਸਾਹਨੇਵਾਲ, ਲੁਧਿਆਣਾ ਦੇ ਹਿੱਸੇਦਾਰ ਮਰਹੂਮ ਗਣਪਤ ਰਾਏ ਅਤੇ ਉਸ ਦੇ ਦੋ ਪੁੱਤਰਾਂ ਦਿਨੇਸ਼ ਕੁਮਾਰ ਅਤੇ ਰਾਜੇਸ਼, ਜੋ ਉਪਰੋਕਤ ਮਿੱਲ ਦੇ ਹਿੱਸੇਦਾਰ ਵੀ ਹਨ, ਖਿਲਾਫ ਆਈਪੀਸੀ ਦੀ ਧਾਰਾ 409, 420, 120-ਬੀ ਤਹਿਤ ਐਫਆਈਆਰ ਨੰਬਰ 13 ਮਿਤੀ 11-10-2022 ਨੂੰ ਦਰਜ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਬਿਊਰੋ ਨੇ ਦਿਨੇਸ਼ ਕੁਮਾਰ ਅਤੇ ਰਾਜੇਸ਼ ਦੋਵਾਂ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here