ਅਮਰੀਕਾ ਦੇ ਲਾਸ ਏਂਜਲਸ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ ਦੇ ਖਿਲਾਫ ਦੋ ਦਿਨਾਂ ਤੋਂ ਚੱਲ ਰਿਹਾ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਭਾਰਤੀ ਸਮੇਂ ਅਨੁਸਾਰ ਐਤਵਾਰ ਸਵੇਰੇ ਪੁਲਿਸ ‘ਤੇ ਪੱਥਰਬਾਜ਼ੀ ਕੀਤੀ ਅਤੇ ਪਟਾਕੇ ਚਲਾਏ।
ਅੰਮ੍ਰਿਤਸਰ: ਪੇਂਟ ਫੈਕਟਰੀ ‘ਚ ਅੱਗ ਲੱਗੀ, 1 ਦੀ ਮੌਤ
ਇਸਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ ਅਤੇ ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ (ICE) ‘ਤੇ ਅੱਥਰੂ ਗੈਸ ਅਤੇ ਪੈਟਰੋਲ ਬੰਬ ਸੁੱਟੇ। ਉਨ੍ਹਾਂ ਨੇ ਆਪਣੇ ਹੱਥਾਂ ਵਿੱਚ ਮੈਕਸੀਕਨ ਝੰਡਾ ਫੜ ਕੇ ‘ICE go out of Las Angeles’ ਵਰਗੇ ਨਾਅਰੇ ਵੀ ਲਗਾਏ।
ਦੱਸ ਦਈਏ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਥਿਤੀ ਨੂੰ ਕਾਬੂ ਕਰਨ ਲਈ 2000 ਨੈਸ਼ਨਲ ਗਾਰਡ ਭੇਜੇ ਹਨ। 6-7 ਜੂਨ ਨੂੰ, ਸਰਕਾਰ ਨੇ ਲਾਸ ਏਂਜਲਸ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਇੱਕ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਅਧਿਕਾਰੀਆਂ ਦੇ ਅਨੁਸਾਰ ਹਰ ਰੋਜ਼ ਲਗਭਗ 1600 ਗੈਰ-ਕਾਨੂੰਨੀ ਪ੍ਰਵਾਸੀ ਫੜੇ ਜਾ ਰਹੇ ਹਨ। ਦਰਅਸਲ, ਗ੍ਰਹਿ ਸੁਰੱਖਿਆ ਵਿਭਾਗ ਨੇ ਦਾਅਵਾ ਕੀਤਾ ਕਿ ਇੱਕ ਹਜ਼ਾਰ ਪ੍ਰਦਰਸ਼ਨਕਾਰੀਆਂ ਨੇ ਇੱਕ ਸੰਘੀ ਇਮਾਰਤ ਨੂੰ ਘੇਰ ਲਿਆ ਅਤੇ ICE ਅਧਿਕਾਰੀਆਂ ‘ਤੇ ਹਮਲਾ ਕੀਤਾ।