ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵਿਰਸਾ ਸਿੰਘ ਵਲਟੋਹਾ ਤਲਬ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਲਟੋਹਾ 15 ਅਕਤੂਬਰ ਨੂੰ ਸਵੇਰੇ 9 ਵਜੇ ਸਬੂਤ ਲੈ ਕੇ ਪੇਸ਼ ਹੋਣਗੇ। ਜਾਣਕਾਰੀ ਮੁਤਾਬਕ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀਜੇਪੀ/ ਆਰ.ਐੱਸ.ਐੱਸ. ਵੱਲੋਂ ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਇਲਜ਼ਾਮਾਂ ਸਬੰਧੀ ਸਬੂਤ ਮੰਗੇ ਹਨ।
ਜੰਮੂ-ਕਸ਼ਮੀਰ ਪਹੁੰਚੇ CM ਮਾਨ ਤੇ ਆਪ ਸੁਪਰੀਮੋ ਕੇਜਰੀਵਾਲ
ਇਸ ਸੰਬੰਧੀ ਜਥੇਦਾਰ ਵੱਲੋਂ ਵਲਟੋਹਾ ਨੂੰ ਮਿਤੀ 15/10/24 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ। ਸਿੰਘ ਸਾਹਿਬ ਨੇ ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਵਲਟੋਹਾ ਜਥੇਦਾਰ ਸਾਹਿਬਾਨ ‘ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।