ਪੰਜਾਬ ਯੂਨੀਵਰਸਿਟੀ ਸਮੇਤ ਚੰਡੀਗੜ੍ਹ ਦੇ ਹੋਰ ਕਾਲਜਾਂ ਵਿੱਚ ਅੱਜ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਹਨ । ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੋਟਾਂ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਦੇ ਨਾਲ-ਨਾਲ ਸੀਆਰਪੀਐਫ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਕੁੱਲ ਤਿੰਨ ਹਜ਼ਾਰ ਪੁਲਿਸ ਮੁਲਾਜ਼ਮ ਚੋਣ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ।

ਐਸਪੀ ਸਿਟੀ, ਡੀਐਸਪੀ ਅਤੇ ਸਾਰੇ ਸਟੇਸ਼ਨ ਇੰਚਾਰਜ ਸੁਰੱਖਿਆ ਪ੍ਰਬੰਧਾਂ ਦੀ ਸੰਭਾਲ ਕਰਨਗੇ। ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਵੱਖ ਵੱਖ ਵਿਭਾਗਾਂ ਲਈ ਵੋਟਾਂ ਦਾ ਅਮਲ ਸ਼ੁਰੂ ਹੋ ਗਿਆ ਹੈ। ਵੋਟਾਂ ਸਵੇਰੇ 9.30 ਤੋਂ 11.30 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ ਦੁਪਹਿਰ 2 ਵਜੇ ਸ਼ੁਰੂ ਹੋਵੇਗੀ।

ਇਸ ਦੌਰਾਨ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਸੰਯੁਕਤ ਸਕੱਤਰ ਦੇ ਅਹੁਦਿਆਂ ਲਈ ਵੱਖ-ਵੱਖ ਪਾਰਟੀਆਂ ਦੇ 21 ਉਮੀਦਵਾਰਾਂ ਲਈ ਕੁੱਲ 14,984 ਵੋਟਰ ਆਪਣੀ ਵੋਟ ਪਾ ਸਕਦੇ ਹਨ। ਪੀ. ਯੂ. (Panjab University)ਮੈਨੇਜਮੈਂਟ ਨੇ ਨੋਟਿਸ ਜਾਰੀ ਕੀਤਾ ਹੈ ਕਿ 17 ਅਕਤੂਬਰ ਤੱਕ ਦਾਖ਼ਲਾ ਲੈਣ ਵਾਲੇ ਵਿਦਿਆਰਥੀ ਆਪਣੇ ਪਛਾਣ ਪੱਤਰ ਜਾਂ ਪਰਚੀ ਨਾਲ ਆਪਣੀ ਵੋਟ ਪਾ ਸਕਦੇ ਹਨ।

 

LEAVE A REPLY

Please enter your comment!
Please enter your name here