ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਦੀ ਵੋਟਿੰਗ ਜਾਰੀ, 10 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ‘ਚ ਹੋ ਰਹੀ ਵੋਟਿੰਗ || Latest News || Today News

0
86

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਦੀ ਵੋਟਿੰਗ ਜਾਰੀ

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ‘ਚ ਅੱਜ ਵੋਟਿੰਗ ਹੋ ਰਹੀ ਹੈ। ਅੱਜ 10 ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ । ਇਹ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗੀ। ਹਾਲਾਂਕਿ, ਜਿਹੜੇ ਵੋਟਰ ਸ਼ਾਮ 6 ਵਜੇ ਤੱਕ ਪੋਲਿੰਗ ਸਟੇਸ਼ਨ ‘ਤੇ ਪਹੁੰਚ ਗਏ, ਉਨ੍ਹਾਂ ਨੂੰ ਬਾਅਦ ਤੱਕ ਵੋਟ ਪਾਉਣ ਦੀ ਇਜਾਜ਼ਤ ਹੋਵੇਗੀ।

ਪੀਐੱਮ ਮੋਦੀ ਤੇ ਅਮੀਤ ਸ਼ਾਹ ਨੇ ਵੀ ਪਾਈ ਵੋਟ

ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਸਟਾਰ ਪ੍ਰਚਾਰਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਚੋਣਾਂ ਦੇ ਤੀਜੇ ਪੜਾਅ ਲਈ ਅੱਜ (ਮੰਗਲਵਾਰ) ਸਵੇਰੇ ਅਹਿਮਦਾਬਾਦ ਦੇ ਨਿਸ਼ਾਨ ਹਾਇਰ ਸੈਕੰਡਰੀ ਸਕੂਲ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਨਜ਼ਰ ਆਏ। PM ਮੋਦੀ ਨੇ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ 6 ਲੋਕ ਹੋਏ…

ਆਪਣੀ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਮੀਡੀਆ ਨੂੰ ਕਿਹਾ ਕਿ ਅੱਜ ਵੋਟਿੰਗ ਦਾ ਤੀਜਾ ਪੜਾਅ ਹੈ, ਮੈਂ ਦੇਸ਼ ਵਾਸੀਆਂ ਨੂੰ ਖਾਸ ਤੌਰ ‘ਤੇ ਅਪੀਲ ਕਰਾਂਗਾ ਕਿ ਲੋਕਤੰਤਰ ਵਿੱਚ ਵੋਟ ਪਾਉਣਾ ਕੋਈ ਸਾਧਾਰਨ ਦਾਨ ਨਹੀਂ ਹੈ। ਸਾਡੇ ਦੇਸ਼ ਵਿੱਚ ਦਾਨ ਦਾ ਮਹੱਤਵ ਹੈ। ਇਸੇ ਭਾਵਨਾ ਨਾਲ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਵੋਟ ਪਾਉਣੀ ਚਾਹੀਦੀ ਹੈ। ਅੱਜ ਵੋਟਿੰਗ ਦਾ ਤੀਜਾ ਪੜਾਅ ਹੈ, ਅਜੇ ਚਾਰ ਗੇੜ ਬਾਕੀ ਹਨ। ਮੈਂ ਹਮੇਸ਼ਾ ਇੱਥੇ ਵੋਟ ਕਰਦਾ ਹਾਂ ਅਤੇ ਅਮਿਤ ਭਾਈ ਇੱਥੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਮੈਂ ਗੁਜਰਾਤ ਦੇ ਵੋਟਰਾਂ ਅਤੇ ਦੇਸ਼ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।

ਇਸ ਤੋਂ ਪਹਿਲਾਂ 19 ਅਪ੍ਰੈਲ ਨੂੰ ਪਹਿਲੇ ਪੜਾਅ ‘ਚ 102 ਸੀਟਾਂ ‘ਤੇ ਅਤੇ ਦੂਜੇ ਪੜਾਅ ‘ਚ 26 ਅਪ੍ਰੈਲ ਨੂੰ 88 ਸੀਟਾਂ ‘ਤੇ ਵੋਟਿੰਗ ਹੋਈ ਸੀ। ਜੇਕਰ ਤੀਜੇ ਪੜਾਅ ਦੀਆਂ 93 ਸੀਟਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਅੱਜ ਸ਼ਾਮ 283 ਸੀਟਾਂ ‘ਤੇ ਵੋਟਿੰਗ ਪੂਰੀ ਹੋ ਜਾਵੇਗੀ। ਨਤੀਜੇ 4 ਜੂਨ ਨੂੰ ਆਉਣਗੇ।

LEAVE A REPLY

Please enter your comment!
Please enter your name here