ਨਸਿ਼ਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜਿ਼ੰਮੇਵਾਰੀ : ਰਾਜਪਾਲ

0
27
Governor

ਪਟਿਆਲਾ, 1 ਅਗਸਤ 2026 : ਪੰਜਾਬ ਦੇ ਰਾਜਪਾਲ (Governor of Punjab) ਗੁਲਾਬ ਚੰਦ ਕਟਾਰੀਆ ਨੇ ਆਖਿਆ ਹੈ ਕਿ ਨਸਿ਼ਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜਿੰਮੇਵਾਰੀ ਹੈ ਕੇਵਲ ਸਰਕਾਰ ਜਾਂ ਪੁਲਸ ਦੀ ਨਹੀਂ ।

ਹੋਰ ਕੀ ਕੀ ਆਖਿਆ ਰਾਜਪਾਲ ਕਟਾਰੀਆ ਨੇ

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ (Gulab Chand Kataria) ਜੋ ਅੱਜ ਅੱਜ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ‘ਯੁੱਧ ਨਸ਼ਿਆਂ ਵਿਰੁੱਧ-ਨਸ਼ਾ ਮੁਕਤ ਪੰਜਾਬ ਵੱਲ’ ਵਿਸ਼ੇ ’ਤੇ ਕੌਮੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ ਨੇ ਕਿਹਾ ਕਿ ਨਸ਼ੇ ਸਿਰਫ਼ ਪੰਜਾਬ ਦੀ ਹੀ ਨਹੀਂ, ਸਗੋਂ ਪੂਰੇ ਦੇਸ਼ ਦੀ ਗੰਭੀਰ ਸਮੱਸਿਆ ਹੈ ਕਿਉਂਕਿ ਦੇਸ਼ ਵਿਰੋਧੀ ਤਾਕਤਾਂ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਵਿੱਚ ਫਸਾ ਕੇ ਦੇਸ਼ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਵੀ ਮੌਜੂਦ ਸਨ, ਜਿਨ੍ਹਾਂ ਸਮੇਤ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੇ ਨਸ਼ਿਆਂ ਦੀ ਸਮੱਸਿਆ ਦੇ ਹੱਲ ਲਈ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ ।

ਰਾਜਪਾਲ ਨੇ ਕੀਤਾ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦੀ ਸਫ਼ਲਤਾ ਦੇ ਅੰਕੜਿਆਂ ਦਾ ਜਿਕਰ

ਪੰਜਾਬ ਦੇ ਰਾਜਪਾਲ ਕਟਾਰੀਆ ਨੇ ਪੰਜਾਬ ਸਰਕਾਰ (Punjab Government) ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ ਦੇ ਅੰਕੜਿਆਂ ਦਾ ਜਿ਼ਕਰ ਕਰਦਿਆਂ ਕਿਹਾ ਕਿ ਇਹ ਯੁੱਧ ਕੇਵਲ ਨਸ਼ਾ ਤਸਕਰਾਂ ਖਿ਼ਲਾਫ਼ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਨੌਜਵਾਨਾਂ ਨੂੰ ਜਾਗਰੂਕ ਕਰਨ, ਇਲਾਜ, ਮੁੜ ਵਸੇਬੇ, ਸਿੱਖਿਆ, ਖੇਡਾਂ ਅਤੇ ਹੁਨਰ ਵਿਕਾਸ ਨਾਲ ਜੋੜਨ ਦੀ ਇੱਕ ਵਿਆਪਕ ਸਮਾਜਿਕ ਮੁਹਿੰਮ ਹੈ । ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ, ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਖੋਜ, ਜਾਗਰੂਕਤਾ ਅਤੇ ਸਮਾਜਿਕ ਭਾਗੀਦਾਰੀ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ ।

ਵੀ. ਸੀਜ. ਤੇ ਸਿੱਖਿਆ ਸ਼ਾਸਤਰੀਆਂ ਨੂੰ ਕੀ ਅਪੀਲ ਕੀਤੀ ਗਈ

ਉਨ੍ਹਾਂ ਨੇ ਸਾਰੇ ਵਾਈਸ ਚਾਂਸਲਰਾਂ ਤੇ ਹੋਰ ਸਿੱਖਿਆ ਸ਼ਾਸਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਕੈਂਪਸ ਸੰਭਾਲਣ ਅਤੇ ਨਸ਼ਿਆਂ ਦੀ ਲਤ ਲਗਾ ਚੁੱਕੇ ਵਿਦਿਆਰਥੀਆਂ ਨਾਲ ਰਾਬਤਾ ਕਰਕੇ ਉਨ੍ਹਾਂ ਦੀ ਨਸ਼ਾ ਮੁਕਤੀ ‘ਚ ਮਦਦ ਕਰਨ। ਸ੍ਰੀ ਕਟਾਰੀਆ ਨੇ ਕਿਹਾ ਕਿ ਹੁਣ ਜਾਗਣ ਦਾ ਵੇਲਾ ਹੈ ਅਤੇ ਨਸ਼ਿਆਂ ਦੀ ਦਲਦਲ ‘ਚ ਫਸੇ ਨੌਜਵਾਨਾਂ ਨੂੰ ਤ੍ਰਿਸਕਾਰ ਦੀ ਥਾਂ ਪਿਆਰ ਦੀ ਲੋੜ ਹੈ ਕਿਉਂਕਿ ਨਸ਼ਿਆਂ ਦੇ ਹਾਲਾਤ ਪੈਦਾ ਕਰਨ ਲਈ ਜਿੰਮੇਵਾਰ ਵੀ ਅਸੀਂ ਹੀ ਹਾਂ ਤੇ ਹੁਣ ਇਸ ਬਿਮਾਰੀ ਨੂੰ ਦੂਰ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ ।

ਰਾਜਪਾਲ ਹਰਿਆਣਾ ਨੇ ਕੀਤੇ ਆਪਣੇ ਵਿਚਾਰ ਪ੍ਰਗਟ

ਇਸ ਦੌਰਾਨ ਹਰਿਆਣਾ ਦੇ ਰਾਜਪਾਲ (Governor of Haryana) ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਵੀ ਨਸਿ਼ਆਂ ਦੀ ਸਮੱਸਿਆ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ । ਉਨ੍ਹਾਂ ਨਾਲ ਹਰਿਆਣਾ ਦੀ ਪ੍ਰਥਮ ਮਹਿਲਾ ਸ਼੍ਰੀਮਤੀ ਮਿਤਰਾ ਘੋਸ਼ ਵੀ ਮੌਜੂਦ ਸਨ । ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵਾਈਸ ਚਾਂਸਲਰ ਪ੍ਰੋ. ਜੈ ਸ਼ੰਕਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਪੰਜਾਬ ਸਰਕਾਰ ਦੀ ‘ਯੁੱਧ ਨਸਿ਼ਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੁਲਸ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਖਿ਼ਲਾਫ਼ ਮਜ਼ਬੂਤ ਕਾਨੂੰਨੀ ਕਾਰਵਾਈ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਵਿਸ਼ੇਸ਼ ਕਾਨੂੰਨੀ ਸਿਖਲਾਈ ਦਿੱਤੀ ਜਾ ਰਹੀ ਹੈ ।

ਵੱਖ-ਵੱਖ ਯੂਨੀਵਰਸਿਟੀਆਂ ਦੇ ਵੀ. ਸੀਜ. ਨੇ ਵੀ ਕੀਤਾ ਸੰਬੋਧਨ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪੁਸ਼ਪਿੰਦਰ ਸਿੰਘ ਗਿੱਲ ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਨਸ਼ਿਆਂ ਦੀ ਸਮਾਜਿਕ ਸਮੱਸਿਆ ਦੇ ਪ੍ਰਭਾਵਸ਼ਾਲੀ ਹੱਲਾਂ ਬਾਰੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਵੀ ਸੰਬੋਧਨ ਕਰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਵਿਦਿਅਕ ਸੰਸਥਾਵਾਂ ਦੀ ਭੂਮਿਕਾ ਉੱਤੇ ਜ਼ੋਰ ਦਿੱਤਾ ।

ਡਾਕਟਰ ਜਸਲੀਨ ਨੇ ਦਿੱਤੀ ਕਾਨਫਰੰਸ ਦੇ ਉਦੇਸ਼ ਸਬੰਧੀ ਜਾਣਕਾਰੀ

ਕਾਨਫਰੰਸ ਦੇ ਪ੍ਰਬੰਧਕੀ ਸਕੱਤਰ ਡਾ. ਜਸਲੀਨ ਕੇਵਲਾਨੀ ਨੇ ਕਾਨਫਰੰਸ ਦੇ ਉਦੇਸ਼ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਨਫਰੰਸ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਕਰਵਾਈ ਗਈ ਹੈ । ਡਾ. ਜਸਲੀਨ ਕੇਵਲਾਨੀ ਨੇ ਦੱਸਿਆ ਕਿ ਕਾਨਫਰੰਸ ਦਾ ਉਦੇਸ਼ ਨਸ਼ਿਆਂ ਦੀ ਦੁਰਵਰਤੋਂ ਦੀ ਵਧ ਰਹੀ ਚੁਣੌਤੀ `ਤੇ ਵਿਚਾਰ-ਵਟਾਂਦਰਾ ਕਰਨਾ ਅਤੇ ਵਿਦਿਅਕ ਸੰਸਥਾਵਾਂ, ਕਾਨੂੰਨੀ ਜਾਗਰੂਕਤਾ, ਖੇਡਾਂ, ਪੁਨਰਵਾਸ ਅਤੇ ਭਾਈਚਾਰਕ ਭਾਗੀਦਾਰੀ ਨੂੰ ਸ਼ਾਮਲ ਕਰਨ ਵਾਲੀ ਇੱਕ ਵਿਆਪਕ ਰਣਨੀਤੀ ਦੀ ਪੜਚੋਲ ਕਰਨਾ ਸੀ ।

LEAVE A REPLY

Please enter your comment!
Please enter your name here