ਯੁੱਧ ਨਸਿਆਂ ਵਿਰੁੱਧ ਮੁਹਿੰਮ ਨੇ ਨਸ਼ਾ ਸਪਲਾਈ ਨੈਟਵਰਕ ਖਤਮ ਕਰ ਦਿੱਤਾ : ਮੁੱਖ ਮੰਤਰੀ

0
22
Chief Minister

ਚੰਡੀਗੜ੍ਹ, 3 ਮਾਰਚ 2026 : ਪੰਜਾਬ ਵਿਚ ਸ਼ੁਰੂ ਕੀਤੀ ਗਈ ਯੁੱਧ ਨਸਿਆ ਵਿਰੁੱਧ ਮੁਹਿੰਮ (Campaign against war crimes) ਨੇ ਨਸ਼ਾ ਸਪਲਾਈ ਨੈਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕਰਕੇ ਰੱਖ ਦਿੱਤਾ ਹੈ ।

ਮੁਹਿੰਮ ਦੀ ਪਹਿਲੀ ਵਰ੍ਹੇਗੰਢ ਮੌਕੇ ਕੀ ਆਖਿਆ ਮੁੱਖ ਮੰਤਰੀ ਮਾਨ ਨੇ

ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ`ਮੁਹਿੰਮ ਦਾ ਇੱਕ ਸਾਲ ਮੁਕੰਮਲ ਹੋਣ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ । ਉਨ੍ਹਾਂ ਨੇ ਸੂਬੇ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਵੱਲ ਇੱਕ ਫੈਸਲਾਕੁੰਨ ਅਤੇ ਇਤਿਹਾਸਕ ਕਦਮ ਦੱਸਿਆ। ਪੰਜਾਬ ਸਰਕਾਰ (Punjab Government) ਵੱਲੋਂ ਸ਼ੁਰੂ ਕੀਤੇ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿਚ ਨਸ਼ਿਆਂ ਵਿਰੁੱਧ ਲੜਾਈ ਦੀ ਦਿਸ਼ਾ ਪੂਰੀ ਤਰ੍ਹਾਂ ਬਦਲ ਦਿੱਤੀ ਹੈ ਅਤੇ ਨਸ਼ਾ ਸਪਲਾਈ ਨੈੱਟਵਰਕ (Drug supply network) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕਰ ਦਿੱਤਾ ਹੈ ।

ਪਿਛਲੀਆਂ ਸਰਕਾਰਾਂ ਨੇ ਨਸਿ਼ਆਂ ਦੇ ਵਪਾਰ ਨੂੰ ਦਿੱਤੀ ਸੀ ਸਰਪ੍ਰਸਤੀ

ਇੱਕ ਬਿਆਨ ‘ਚ ਮੁੱਖ ਮੰਤਰੀ ਨੇ ਕਿਹਾ ਕਿ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਪੰਜਾਬ ‘ਚ ਨਸਿ਼ਆਂ ਦੇ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ । ਪਿਛਲੀਆਂ ਸਰਕਾਰਾਂ ਨੇ ਨਸਿ਼ਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ, ਸੂਬੇ ‘ਚ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ । ਦੂਜੇ ਪਾਸੇ ਪੰਜਾਬ ਸਰਕਾਰ ਨੇ ਸਪਲਾਈ ਲਾਈਨਾਂ ਨੂੰ ਵਿਗਾੜ ਕੇ ਅਤੇ ਇਸ ਘਿਨਾਉਣੇ ਅਪਰਾਧ ‘ਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਪਾ ਕੇ ਨਸ਼ਿਆਂ ਦੇ ਵਪਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ।

36 ਹਜ਼ਾਰ 178 ਨਸ਼ਾ ਤਸਕਰਾਂ ਵਿਰੁੱਧ ਕੀਤੀਆਂ ਗਈਆਂ ਹਨ ਐਫ. ਆਈ. ਆਰਜ.

ਮੁੱਖ ਮੰਤਰੀ ਨੇ ਕਿਹਾ ਕਿ ਨਸਿਆਂ ਵਿਰੁੱਧ ਇਸ ਮੁਹਿੰਮ ਨੂੰ ਆਮ ਲੋਕਾਂ ਦੇ ਸਰਗਰਮ ਸਮਰਥਨ ਨਾਲ ਇੱਕ ਜਨ ਅੰਦੋਲਨ ‘ਚ ਬਦਲਣ ਲਈ ਇੱਕ ਵਿਆਪਕ ਅਤੇ ਬਹੁ-ਪੱਖੀ ਰਣਨੀਤੀ ਅਪਣਾਈ ਗਈ ਸੀ । ਉਨ੍ਹਾਂ ਕਿਹਾ ਕਿ ਮਾਰਚ 2025 ਤੋਂ ਫਰਵਰੀ 2026 ਤੱਕ ਨਸਿ਼ਆਂ ਦੇ ਖ਼ਤਰੇ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਲਾਗੂ ਕੀਤੀ ਗਈ ਸੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਕੁੱਲ 36,178 ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਅਤੇ 51,648 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ । ਇਸ ਤੋਂ ਇਲਾਵਾ, 2,277 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਅਤੇ 49 ਲੱਖ ਤੋਂ ਵੱਧ ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਗਏ ।

ਨਸ਼ਾ ਤਸਕਰਾਂ ਤੋਂ ਕੀਤੀ ਗਈ ਹੈ 16.70 ਕਰੋੜ ਦੀ ਡਰੱਗ ਮਨੀ ਬਰਾਮਦ

ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਤੋਂ 16.70 ਕਰੋੜ ਰੁਪਏ ਦੀ ਨਸ਼ੀਲੇ ਪਦਾਰਥਾਂ (Drugs) ਦੀ ਰਕਮ ਬਰਾਮਦ ਕੀਤੀ ਹੈ ਅਤੇ ਤਸਕਰਾਂ ਨਾਲ ਸਬੰਧਤ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ਜਾਂ ਢਾਹ ਦਿੱਤੀ ਗਈ ਹੈ । ਐਨ. ਡੀ. ਪੀ. ਐਸ. ਐਕਟ ਤਹਿਤ ਕੁੱਲ ਸਜ਼ਾ ਦਰ ਲਗਭਗ 84 ਪ੍ਰਤੀਸ਼ਤ ਰਹੀ ਹੈ, ਜੋ ਕਿ 2025 ‘ਚ ਲਗਾਤਾਰ ਵਧ ਕੇ ਲਗਭਗ 88 ਪ੍ਰਤੀਸ਼ਤ ਹੋ ਗਈ ਹੈ । ਇਹ ਮਜ਼ਬੂਤ ਕੇਸ ਤਿਆਰੀ ਅਤੇ ਫੋਰੈਂਸਿਕ ਸਹਾਇਤਾ ਦਾ ਪ੍ਰਮਾਣ ਹੈ । ਮੁੱਖ ਮੰਤਰੀ ਨੇ ਕਿਹਾ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਅਤੇ ਸਖ਼ਤ ਕਾਰਵਾਈ ਯਕੀਨੀ ਬਣਾਈ ਗਈ ਹੈ ।

Read More : ਸਾਬਕਾ ਮੁੱਖ ਮੰਤਰੀ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਹੋਏ ਬਰੀ

LEAVE A REPLY

Please enter your comment!
Please enter your name here