Home News ਯੁੱਧ ਨਸ਼ਿਆ ਵਿਰੁੱਧ: ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸਿਆ ਨਹੀ ਜਾਵੇਗਾ-ਪੁਲਸ ਕਮਿਸ਼ਨਰ

ਯੁੱਧ ਨਸ਼ਿਆ ਵਿਰੁੱਧ: ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸਿਆ ਨਹੀ ਜਾਵੇਗਾ-ਪੁਲਸ ਕਮਿਸ਼ਨਰ

0
ਯੁੱਧ ਨਸ਼ਿਆ ਵਿਰੁੱਧ: ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸਿਆ ਨਹੀ ਜਾਵੇਗਾ-ਪੁਲਸ ਕਮਿਸ਼ਨਰ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਗਿਣਤੀ ਵਿਚ ਨਸ਼ਾ ਤਸਕਰੀ ਦਾ ਸਮਾਨ ਅਤੇ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸਿਆ ਨਹੀ ਜਾਵੇਗਾ।
ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਲਸ ਕਮਿਸ਼ਨਰ  ਗੁਰਪ੍ਰੀਤ ਸਿੰਘ ਭੁੱਲਰ ਨੇ ਨਸ਼ਾ ਮੁਕਤੀ ਮੋਰਚਾ ਮਾਝਾ ਜੋਨ ਦੇ ਇੰਚਾਰਜ ਮੈਡਮ ਸੋਨੀਆ ਮਾਨ, ਜਿਲਾ ਕੁਆਡੀਨੇਟਰ ਸ਼੍ਰੀ ਦੀਕਸ਼ਤ ਧਵਨ, ਨਸ਼ਾ ਮੁਕਤੀ ਮੋਰਚੇ ਦੇ ਮੈਬਰਜ ਸ਼੍ਰੀ ਸੁਨੀਲ ਕੁਮਾਰ,ਮਨਜੀਤ ਸਿੰਘ, ਅਜੈਬ ਸਿੰਘ ਗਿੱਲ, ਵਰੁਣ ਭਗਤ,ਹਨੀ ਨਾਹਰ ਨਾਲ ਮੀਟਿੰਗ ਕਰਦਿਆਂ ਕੀਤਾ। ਪੁਲਸ ਕਮਿਸਨਰ ਨੇ ਦੱਸਿਆ ਕਿ ਪੁਲਸ ਵਲੋ ਲਗਾਤਾਰ ਹਾਟ ਸਪਾਟ ਖੇਤਰਾਂ ਵਿਚ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਨੂੰ ਜਨਅੰਦੋਲਨ ਬਣਾਉਨ ਦੀ ਲੋੜ ਹੈ ਤਾਂ ਜੋ ਆਮ ਲੋਕ ਵੀ ਘਰਾਂ ਵਿਚ ਬਾਹਰ ਨਿਕਲ ਕੇ ਨਸ਼ੇ ਵਿਰੁੱਧ ਖੜੇ ਹੋ ਸਕਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਇਹ ਅੱਗ ਅੱਜ ਦੂਜੇ ਘਰ ਵਿਚ ਲੱਗੀ ਹੋਈ ਹੈ ਤਾਂ ਕੱਲ੍ਹ ਇਹ ਅੱਗ ਸਾਡੇ ਘਰ ਤੱਕ ਵੀ ਪਹੁੰਚ ਸਕਦੀ ਹੈ,ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਨਸ਼ੇ ਦੇ ਖਿਲਾਫ ਇਕਜੁੱਟ ਹੋ ਕੇ ਕੰਮ ਕਰੀਏ ਅਤੇ ਜੇਕਰ ਕੋਈ ਵੀ ਵਿਅਕਤੀ ਤੁਹਾਡੇ ਇਲਾਕੇ ਵਿਚ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਪੁਲਸ ਨਾਲ ਸਾਂਝੀ ਕੀਤੀ ਜਾਵੇ ,ਤੁਹਾਡਾਂ ਨਾਂ ਗੁਪਤ ਰੱਖਿਆ ਜਾਵੇਗਾ।
ਇਸਤੋਂ ਇਲਾਵਾ ਮੀਟਿੰਗ ਨੂੰ ਸੰਬੋਧਨ ਕਰਦਿਆਂ ਨਸ਼ਾ ਮੁਕਤੀ ਮੋਰਚਾ ਮਾਝਾ ਜੋਨ ਦੇ ਇੰਚਾਰਜ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾਵਾਂ ਵਿਚ ਲੋਕਾਂ ਦੇ ਭਰਵੇ ਇਕੱਠਾਂ ਨੂੰ ਦੇਖ ਕੇ ਲਗਦਾ ਹੈ ਕਿ ਲੋਕ ਵੀ ਹੁਣ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦ ਤੱਕ ਲੋਕ ਆਪਣਾ ਸਹਿਯੋਗ ਨਹੀ ਦਿੰਦੇ ਤਦ ਤੱਕ ਇਹ ਯਾਤਰਾਂ ਸਫਲ ਨਹੀ ਹੋ ਸਕਦੀ। ਸੋਨੀਆਂ ਮਾਨ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਹੁਣ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵੱਧ ਧਿਆਨ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸ਼ਹਿ ਪ੍ਰਾਪਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖਿਲਾਫ਼ ਇਹ ਫੈਸਲਾਕੁਨ ਯੁੱਧ ਲਈ ਸੂਬੇ ਦੇ ਹਰੇਕ ਪੰਜਾਬ ਵਾਸੀ ਦਾ ਸਹਿਯੋਗ ਬਹੁਤ ਜਰੂਰੀ ਹੈ l ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ , ਪੰਜਾਬ ਦੇ ਅਮੀਰ ਵਿਰਸੇ ਨੂੰ ਯਾਦ ਕਰਦਿਆਂ ਕਿਹਾ ਕਿ ਕਿਸੇ ਵੀ ਦੁਨੀਆ ਵਿੱਚ ਪੰਜਾਬ ਨੂੰ ਪੰਜਾਬ ਸਿੰਘ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਕਿਉਕਿ ਇਥੇ ਸਾਡੇ ਗੁਰੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਰਬੰਸ ਵਾਰ ਕੇ ਇੱਕ ਅਦੁੱਤੀ ਮਿਸਾਲ ਪੇਸ਼ ਕੀਤੀ l
ਦੱਸ ਦਈਏ ਕਿ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਨਸ਼ਾ ਮੁਕਤੀ ਮੋਰਚਾ ਸ਼ਹਿਰੀ ਦੇ ਜਿਲ੍ਹਾ ਕੁਆਡੀਨੇਟਰ ਸ਼੍ਰੀ ਦੀਕਸ਼ਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਤੋ ਪੀੜ੍ਹਤ ਵਿਅਕਤੀਆਂ ਦਾ ਨਸ਼ਾ ਛੁਡਾਊ ਕੇਦਰਾਂ ਵਿਚ ਮੁਫਤ ਇਲਾਜ ਕਰਵਾ ਰਹੀ ਹੈ ਅਤੇ ਉਨ੍ਹਾਂ ਨੂੰ ਕਿੱਤਾ ਮੁੱਖੀ ਸਿਖਲਾਈ ਪ੍ਰਦਾਨ ਕਰਕੇ ਪੁਨਰਵਾਸ ਵੀ ਕੀਤਾ ਜਾ ਰਿਹਾ ਹੈ। ਸ਼੍ਰੀ ਧਵਨ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾਵਾਂ ਵਿਚ ਲੋਕ ਖੁਦ ਹੀ ਸ਼ਾਮਲ ਹੋ ਰਹੇ ਹਨ,ਜਿਸ ਤੋ ਪਤਾ ਲਗਦਾ ਹੈ ਕਿ ਸ਼ਹਿਰਵਾਸੀ ਆਪਣੇ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਨ ਲਈ ਵੱਚਨਬੱਧ ਹਨ।
ਇਸ ਮੀਟਿੰਗ ਵਿਚ ਡੀ.ਸੀ.ਪੀ ਆਲਮ ਵਿਜੇ ਸਿੰਘ, ਡੀ.ਸੀ.ਪੀ ਜਗਜੀਤ ਸਿੰਘ ਵਾਲੀਆ,ਡੀ.ਸੀ.ਪੀ ਰਵਿੰਦਰ ਪਾਲ ਸਿੰਘ ਤੋ ਇਲਾਵਾ ਹੋਰ ਵੀ ਉਚ ਪੁਲਸ ਅਧਿਕਾਰੀ ਹਾ਼ਜਰ ਸਨ।

LEAVE A REPLY

Please enter your comment!
Please enter your name here