ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਡੇ ਹਿੱਸੇ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ। ਸ਼ੁੱਕਰਵਾਰ ਤੋਂ ਸ਼ੁਰੂ ਹੋਇਆ ਮੀਂਹ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਤੇਜ਼ ਹਵਾਵਾਂ ਕਾਰਨ ਫਸਲਾਂ ਜ਼ਮੀਨ ਉਤੇ ਵਿੱਛ ਗਈਆਂ ਹਨ, ਜਿਸ ਕਾਰਨ ਕਿਸਾਨਾਂ ਦਾ ਫਿਕਰ ਵਧ ਗਿਆ ਹੈ। ਪੰਜਾਬ ਵਿਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਹੁਣ ਪਛੜਣ ਦਾ ਖਦਸ਼ਾ ਬਣ ਗਿਆ ਹੈ। ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨਾਲ ਜਿੱਥੇ ਕਿਸਾਨ ਪ੍ਰੇਸ਼ਾਨ ਹਨ, ਉੱਥੇ ਹੀ ਸਾਰੇ ਸ਼ਹਿਰਾਂ ਵਿੱਚ ਵੀ ਜਲ ਥਲ ਹੋਣ ਕਾਰਨ ਕੰਮਕਾਰ ਪ੍ਰਭਾਵਿਤ ਹੋ ਰਹੇ ਹਨ।
ਇਹ ਵੀ ਪੜ੍ਹੋ: PM ਮੋਦੀ ਨੇ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ…
ਮੌਸਮ ਵਿਭਾਗ ਦੀਆਂ ਤਾਜ਼ਾ ਰਿਪੋਰਟਾਂ ਨੇ ਅੱਜ 25 ਸਤੰਬਰ ਲਈ ਯੂਪੀ, ਬਿਹਾਰ, ਦਿੱਲੀ, ਹਰਿਆਣਾ ਸਮੇਤ 21 ਸੂਬਿਆਂ ‘ਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ ਜਿਸ ਵਿੱਚ ਜੰਮੂ-ਕਸ਼ਮੀਰ, ਹਿਮਾਚਲ, ਪੰਜਾਬ, ਹਰਿਆਣਾ, ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ , ਮਿਜ਼ੋਰਮ ਤ੍ਰਿਪੁਰਾ, ਤਾਮਿਲਨਾਡੂ ਅਤੇ ਪੁਡੂਚੇਰੀ ਸੂਬਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਇਨ੍ਹਾਂ ਸੂਬਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉੱਤਰਾਖੰਡ ਅਤੇ ਸਿੱਕਮ ‘ਚ ਬਹੁਤ ਜ਼ਿਆਦਾ ਭਾਰੀ ਬਾਰਿਸ਼ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ।