ਪੰਜਾਬ ਦੇ ਮੁਹਾਲੀ ਸਥਿਤ ਇੱਕ ਪ੍ਰਾਈਵੇਟ ਯੂਨੀਵਰਸਿਟੀ ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਇੱਥੇ ਪੜ੍ਹਦੀ ਇੱਕ ਵਿਦਿਆਰਥਣ ਨੇ ਸਾਥੀ ਵਿਦਿਆਰਥਣਾਂ ਦੀ ਨਹਾਉਂਦਿਆਂ ਦੀ ਵੀਡੀਓ ਬਣਾ ਕੇ ਅੱਗੇ ਆਪਣੇ ਦੋਸਤ ਨੂੰ ਭੇਜ ਦਿੱਤੀ ਤੇ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਉਸ ਨੇ ਇਹ ਵੀਡੀਓ ਸ਼ਿਮਲਾ ‘ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ। ਇਸ ਮਾਮਲੇ ‘ਚ ਮਹਿਲਾ ਵਿਕਾਸ ਮੰਤਰੀ ਬਲਜੀਤ ਕੌਰ ਨੇ ਭਰੋਸਾ ਦਿੱਤਾ ਹੈ ਕਿ ਵਿਦਿਆਰਥਣਾਂ ਦੀ ਵੀਡਿਓ ਡਿਲੀਟ ਕਰਵਾਈ ਜਾਵੇਗੀ। ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਯੂਨੀਵਰਸਿਟੀ ‘ਚ ਵਾਪਰੀ ਘਟਨਾ ‘ਤੇ ਦੱਖ ਜਤਾਇਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆ ਲਿਖਿਆ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ…ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ…
ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…