‘ਆਪ’ ਪਾਰਟੀ ਦੀ ਸਰਕਾਰ ਰਹਿਣ ਤੱਕ ਭਲਾਈ ਯੋਜਨਾਵਾਂ ਜਾਰੀ ਰਹਿਣਗੀਆਂ : ਮਾਨ

0
27
Bhagwant mann

ਚੰਡੀਗੜ੍ਹ, 19 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਵਲੋਂ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰਹਿਣ ਤੱਕ ਭਲਾਈ ਯੋਜਨਾਵਾਂ ਜਾਰੀ ਰਹਿਣਗੀਆਂ ।

ਕਿਹੜੀਆਂ-ਕਿਹੜੀਆਂ ਯੋਜਨਾਵਾਂ ਰਹਿਣਗੀਆਂ ਜਾਰੀ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਜੋ ਸਪੱਸ਼ਟ ਆਖਿਆ ਗਿਆ ਹੈ ਕਿ ਜਦੋਂ ਤੱਕ ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਰਹੇਗੀ ਉਦੋਂ ਤੱਕ ਭਲਾਈ ਯੋਜਨਾਵਾਂ ਜਾਰੀ ਰਹਿਣਗੀਆਂ ਵਿਚ ਔਰਤਾਂ ਲਈ ਮੁਫ਼ਤ ਬੱਸ ਸਫ਼ਰ, 1000 ਰੁਪਏ ਮਹੀਨਾਵਾਰ ਆਰਥਿਕ ਸਹਾਇਤਾ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਅਤੇ ਮੁਫ਼ਤ ਬਿਜਲੀ ਵਰਗੀਆਂ ਸਾਰੀਆਂ ਲੋਕ ਭਲਾਈ ਯੋਜਨਾਵਾਂ ਜਾਰੀ ਰਹਿਣਗੀਆਂ ।

ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਅਤੇ ਪੰਜਾਬ ਦਾ ਵਿਕਾਸ ਕਰਨਾ : ਮੁੱਖ ਮੰਤਰੀ

`ਲੋਕ ਮਿਲਣੀ` ਪ੍ਰੋਗਰਾਮ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪੰਜਾਬ ਸਰਕਾਰ (Government of Punjab) ਦਾ ਮੁੱਖ ਮਕਸਦ ਆਮ ਲੋਕਾਂ ਦੀ ਭਲਾਈ ਅਤੇ ਪੰਜਾਬ ਦਾ ਵਿਕਾਸ ਕਰਨਾ ਹੈ । ਉਨ੍ਹਾਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਦਹਾਕਿਆਂ ਤੱਕ ਪੰਜਾਬ ‘ਤੇ ਰਾਜ ਕੀਤਾ ਪਰ ਸੂਬੇ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਆਪਣੇ ਸਿਆਸੀ ਅਤੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ ।

ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਵਿਚ ਵਧਿਆ ਨਸਿ਼ਆਂ ਦਾ ਕਾਰੋਬਾਰ

ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ‘ਚ ਪੰਜਾਬ ‘ਚ ਨਸਿ਼ਆਂ ਦਾ ਕਾਰੋਬਾਰ ਵਧਿਆ ਅਤੇ ਹੁਣ ਉਹੀ ਪਾਰਟੀਆਂ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀਆਂ ਗੱਲਾਂ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਵਿਕਾਸ ਦੇ ਰਾਹ ‘ਤੇ ਅੱਗੇ ਵਧ ਰਿਹਾ ਹੈ, ਇਸ ਨੂੰ ਹੋਰ ਤੇਜ਼ ਰਫ਼ਤਾਰ ਦੇਣ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨਾ ਪਵੇਗਾ । ਉਨ੍ਹਾਂ ਕਿਹਾ ਕਿ ਸੂਬੇ ‘ਚ ਨਹਿਰੀ ਪਾਣੀ ਦੀ ਵਰਤੋਂ ਨੂੰ ਲਗਭਗ 22 ਫ਼ੀਸਦੀ ਤੋਂ ਵਧਾ ਕੇ 85-86 ਫ਼ੀਸਦੀ ਤੱਕ ਪਹੁੰਚਾਇਆ ਗਿਆ ਹੈ ਅਤੇ ਇਸ ਨੂੰ 90 ਫੀਸਦੀ ਤੱਕ ਲਿਜਾਣ ਦਾ ਟੀਚਾ ਹੈ ।

LEAVE A REPLY

Please enter your comment!
Please enter your name here