ਛੁੱਟੀ ‘ਤੇ ਘਰ ਆਏ ਫੌਜੀ ਜਵਾਨ ਨਾਲ ਵਾਪਰਿਆ ਭਾਣਾ ,5 ਸਾਲ ਪਹਿਲਾਂ ਹੋਇਆ ਸੀ ਫੌਜ ‘ਚ ਭਰਤੀ
ਡੇਰਾ ਬਾਬਾ ਨਾਨਕ ਦੇ ਪਿੰਡ ਮੂਲੋਵਾਲੀ ਤੋਂ ਬਹੁਤ ਹੀ ਮੰਦਭਾਗੀ ਖਬਰ ਆਈ ਹੈ ਜਿੱਥੇ ਕਿ ਜਿੱਥੇ ਫੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਨੇ ਇਸ ਦੀ ਸੂਚਨਾ ਫੌਜ ਦੇ ਅਧਿਕਾਰੀਆਂ ਨੂੰ ਦਿੱਤੀ। ਜਿਸ ਤੋਂ ਬਾਅਦ ਸੁਖਪ੍ਰੀਤ ਨੂੰ ਫੌਜੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।
ਛੁੱਟੀ ’ਤੇ ਆਇਆ ਹੋਇਆ ਸੀ ਘਰ
ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਮੂਲੋਵਾਲੀ ਦਾ ਰਹਿਣ ਵਾਲਾ 26 ਸਾਲਾ ਸਿਪਾਹੀ ਸੁਖਪ੍ਰੀਤ ਸਿੰਘ ਛੁੱਟੀ ’ਤੇ ਘਰ ਆਇਆ ਹੋਇਆ ਸੀ। ਫੌਜੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ 581 ਲਾਈਟ ਰੈਜੀਮੈਂਟ ਚੜ੍ਹਦੀ ਕਲਾ ਮੀਸਾ, ਮਾਰੀ ਕੈਂਟ, ਆਸਾਮ ਦੇ ਗਲੇਸ਼ੀਅਰ ਵਿਖੇ ਤਾਇਨਾਤ ਸੀ। ਸੁਖਪ੍ਰੀਤ 19 ਜੁਲਾਈ ਨੂੰ ਛੁੱਟੀ ‘ਤੇ ਆਪਣੇ ਘਰ ਆਇਆ ਸੀ। ਸੁਖਪ੍ਰੀਤ ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ।
ਅਚਾਨਕ ਵਿਗੜੀ ਸਿਹਤ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਕਰਕੇ ਉਸ ਨੂੰ ਆਰਮੀ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ। ਆਰਮੀ ਹਸਪਤਾਲ ਦੇ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : ਲਿਵ-ਇਨ ਰਿਲੇਸ਼ਨ ਨੂੰ ਨਹੀਂ ਮੰਨਿਆ ਜਾ ਸਕਦਾ ਵਿਆਹ , ਹਾਈਕੋਰਟ ਨੇ ਸੁਰੱਖਿਆ ਦੇਣ ਤੋਂ ਕੀਤਾ ਇਨਕਾਰ
ਫੌਜੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸੰਸਕਾਰ
ਅੱਜ ਉਨ੍ਹਾਂ ਦੇ ਜੱਦੀ ਪਿੰਡ ਮੂਲੋਵਾਲੀ ਦੇ ਸਮਸਾਨ ਘਾਟ ਵਿਖੇ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਤਿੱਬੜੀ ਛਾਉਣੀ ਤੋਂ ਪੁੱਜੀ ਫੌਜ ਦੀ ਟੁਕੜੀ ਨੇ ਲਾਂਸ ਨਾਇਕ ਸੁਖਪ੍ਰੀਤ ਸਿੰਘ ਨੂੰ ਸਲਾਮੀ ਦਿੱਤੀ ਅਤੇ ਉਨ੍ਹਾਂ ਦੇ ਪਿਤਾ ਨੂੰ ਤਿਰੰਗਾ ਝੰਡਾ ਭੇਟ ਕੀਤਾ। ਫੌਜੀ ਆਪਣੇ ਪਿੱਛੇ ਛੇ ਮਹੀਨੇ ਦਾ ਬੇਟਾ, ਪਤਨੀ, ਬਜ਼ੁਰਗ ਮਾਂ ਅਤੇ ਛੋਟੀ ਭੈਣ ਛੱਡ ਗਿਆ ਹੈ। ਜਿਸ ਦਾ ਹੁਣ ਰੋ -ਰੋ ਬੁਰਾ ਹਾਲ ਹੈ।