ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਵਾਪਸ ਆਉਂਦੇ ਸਮੇਂ ਨੌਜਵਾਨ ਨਾਲ ਵਾਪਰਿਆ ਭਾਣਾ
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਵਾਪਸ ਆਉਂਦੇ ਸਮੇਂ ਨੌਜਵਾਨ ਨਾਲ ਵੱਡਾ ਭਾਣਾ ਵਾਪਰ ਗਿਆ | ਜਿੱਥੇ ਕਿ ਰਸਤੇ ਵਿੱਚ ਹੀ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ ਹੋ ਗਈ | ਮ੍ਰਿਤਕ ਦੀ ਪਛਾਣ ਪਿੰਡ ਰੁਸਮਗੜ ਦੇ ਸੁਰਜੀਤ ਸਿੰਘ ਉਰਫ ਕਾਲਾ ਮਿਸਤਰੀ ਵਜੋਂ ਹੋਈ ਹੈ। ਮੌਤ ਦੀ ਖਬਰ ਤੋਂ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਆਇਆ ਹੈ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ |
ਇਹ ਵੀ ਪੜ੍ਹੋ :ਚੋਣਾਂ ਲਈ ਪ੍ਰਚਾਰ ਹੋਇਆ ਤੇਜ਼ , CM ਮਾਨ ਤੇ ਕੇਜਰੀਵਾਲ ਅੱਜ ਵੱਖ-ਵੱਖ ਜ਼ਿਲ੍ਹਿਆਂ ‘ਚ ਕੱਢਣਗੇ ਰੋਡ ਸ਼ੋਅ
ਆਪਣੇ ਦੋਸਤਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਦੇ ਗਿਆ ਸੀ ਦਰਸ਼ਨ ਕਰਨ
ਮਿਲੀ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਆਪਣੇ ਛੇ- ਸੱਤ ਦੋਸਤਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਗਿਆ ਸੀ। ਯਾਤਰਾ ਤੋਂ ਬਾਅਦ ਘਰ ਵਾਪਸ ਆਉਂਦੇ ਸਮੇਂ ਘੱਟ ਆਕਸੀਜਨ ਕਾਰਨ ਉਸ ਦੀ ਮੌਤ ਹੋ ਗਈ । ਸੁਰਜੀਤ ਸਿੰਘ ਪਰਿਵਾਰ ਦਾ ਇਕਲੌਤਾ ਪੁੱਤ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਮਾਸੂਮ ਬੱਚੇ ਛੱਡ ਗਿਆ ਹੈ। ਸਥਾਨਕ ਲੋਕਾਂ ਨੇ ਸਰਕਾਰ ਤੋਂ ਪਰਿਵਾਰ ਦੀ ਮਦਦ ਦੀ ਅਪੀਲ ਕੀਤੀ ਹੈ।