ਗੱਡੀ ਸਿੱਖਦੇ ਸਮੇਂ ਚਾਲਕ ਨੇ 4 ਸਾਲਾ ਮਾਸੂਮ ਨੂੰ ਕੁਚਲਿਆ || News of Punjab || latest News
ਬਟਾਲਾ ‘ਚ ਇਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ ਕਿ ਚਾਲਕ ਨੇ ਗੱਡੀ ਚਲਾਉਣੀ ਸਿੱਖਦੇ ਸਮੇਂ ਇੱਕ ਚਾਰ ਸਾਲਾਂ ਮਸੂਮ ਬੱਚੇ ਨੂੰ ਕੁਚਲ ਦਿੱਤਾ | ਜਿਸ ਕਾਰਨ ਮਾਸੂਮ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਚਾਲਾਕ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਬੱਚੇ ਦੀ ਮਾਂ ਵੀ ਹੋਈ ਜ਼ਖਮੀ
ਮਿਲੀ ਜਾਣਕਾਰੀ ਅਨੁਸਾਰ ਇਹ ਦੁਰਘਟਨਾ ਉਸ ਸਮੇਂ ਵਾਪਰੀ ਜਦੋਂ 4 ਸਾਲਾਂ ਮਾਸੂਮ ਆਪਣੀ ਮਾਂ ਨਾਲ ਮੰਦਿਰ ਜਾਣ ਲਈ ਘਰੋਂ ਨਿਕਲਿਆ ਸੀ। ਇਸ ਦੌਰਾਨ ਗੱਡੀ ਚਲਾਉਣੀ ਸਿੱਖ ਰਹੇ ਇੱਕ ਨੌਜਵਾਨ ਨੇ ਉਨ੍ਹਾਂ ਨੂੰ ਟੱਕਰ ਨਾਲ ਦਿੱਤੀ, ਜਿਸ ‘ਚ ਬੱਚੇ ਦੀ ਮੌਤ ਹੋ ਗਈ | ਜਦਕਿ ਇਸ ਹਾਦਸੇ ਵਿੱਚ ਬੱਚੇ ਦੀ ਮਾਂ ਜ਼ਖਮੀ ਹੋ ਗਈ | ਦੱਸਿਆ ਜਾ ਰਿਹਾ ਹੈ ਚਾਲਕ ਉਸੇ ਇਲਾਕੇ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ :ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੇ ਫੇਰ ਜੇਲ੍ਹ ‘ਚੋ ਬਾਹਰ ਆਉਣ ਦੀ ਕੀਤੀ ਮੰਗ
ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਮਿਲੀ ਸੀ, ਜਿਸ ‘ਚ ਇੱਕ ਮਾਸੂਮ ਦੀ ਮੌਤ ਹੋ ਗਈ ਹੈ ਅਤੇ ਉਸ ਦੀ ਮਾਤਾ ਜ਼ਖਮੀ ਹੋਈ ਹੈ। ਸੂਚਨਾ ਮਿਲਦੇ ਹੀ ਉਹ ਮੌਕੇ ਤੇ ਪਹੁੰਚੇ। ਉਨ੍ਹਾਂ ਵੱਲੋਂ ਗੱਡੀ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਤਫਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ |