ਔਰਤ ਨੇ ਪ੍ਰੇਮੀ ਨਾਲ ਮਿਲ ਦਿੱਤਾ ਖੌਫਨਾਕ ਵਾਰਦਾਤ ਨੂੰ ਅੰਜ਼ਾਮ || Today Latest News || Dasuya News

0
144

ਪ੍ਰੇਮ ਸੰਬੰਧਾਂ ਨੇ ਲਈ ਨੌਜਾਵਨ ਦੀ ਜਾਨ

ਦਸੂਹਾ ‘ਚ ਇੱਕ ਨੌਜਵਾਨ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਹ ਕਤਲ ਪ੍ਰੇਮ ਸਬੰਧਾਂ ਦੇ ਚਲਦੇ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਤਨੀ ਵੱਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਮੁਲਜ਼ਮਾਂ ਨੇ ਪਹਿਲਾਂ ਬੂਟੀ ਰਾਮ ਨੂੰ ਸ਼ਰਾਬ ਪਿਲਾਈ।

ਪੁਲਿਸ ਨੇ ਮੁਲਜ਼ਮਾਂ ਨੂੰ ਲਿਆ ਹਿਰਾਸਤ ‘ਚ

ਮੁਲਜ਼ਮਾਂ ਵੱਲੋਂ ਉਸਦੇ ਸੌਣ ਤੋਂ ਬਾਅਦ ਉਸ ‘ਤੇ ਇੱਟਾਂ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਕੇ ਇਸ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਤੋਂ ਬਾਅਦ ਦੋਵਾਂ ਨੇ ਮਿਲ ਕੇ ਘਟਨਾ ਦੇ ਸਬੂਤ ਨਸ਼ਟ ਕਰ ਦਿੱਤੇ। ਸਵੇਰ ਹੁੰਦੇ ਹੀ ਉਸ ਨੇ ਆਪਣੇ ਪਤੀ ਦੀ ਮੌਤ ਦਾ ਡਰਾਮਾ ਰਚ ਕੇ ਲੋਕਾਂ ਅਤੇ ਪੁਲਿਸ ਦੀਆਂ ਅੱਖਾਂ ‘ਚ ਧੂੜ ਸੁੱਟਣ ਦੀ ਕੋਸ਼ਿਸ਼ ਕੀਤੀ। ਦਸੂਹਾ ਪੁਲਿਸ ਨੇ ਹੁਣ ਉਸਦੇ ਫਰਾਰ ਪ੍ਰੇਮੀ ਗੁਰਜੀਤ ਸਿੰਘ ਉਰਫ਼ ਮੋਨੂੰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਅਮਨਦੀਪ ਪਹਿਲਾਂ ਹੀ ਪੁਲਿਸ ਦੀ ਹਿਰਾਸਤ ਵਿੱਚ ਸੀ।

ਇਹ ਵੀ ਪੜ੍ਹੋ : ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ‘ਚ ਜਿੱਤਿਆ ਸਿਲਵਰ ਮੈਡਲ ||…

ਦਸੂਹਾ ਦੇ ਪਿੰਡ ਕੋਲੀਆਂ ਚ ਇੱਕ ਵਿਅਕਤੀ ਦੇ ਕਤਲ ਹੋਣ ਦੀ ਖਬਰ ਸਾਹਮਣੇ ਆਈ ਸੀ। ਦਸੂਹਾ ਪੁਲਿਸ ਨੇ ਕੁਝ ਘੰਟਿਆਂ ਵਿੱਚ ਹੀ ਇਸ ਕਤਲ ਦਾ ਭੇਤ ਸੁਲਝਾ ਲਿਆ । ਇਹ ਕਤਲ ਮ੍ਰਿਤਕ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਸੀ। ਦਸੂਹਾ ਪੁਲਿਸ ਨੇ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਤੇ ਉਸਦੇ ਪ੍ਰੇਮੀ ਗੁਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ

ਜਾਣਕਾਰੀ ਅਨੁਸਾਰ ਅਮਨਦੀਪ ਕੌਰ ਪਿਛਲੇ ਇੱਕ ਸਾਲ ਤੋਂ ਆਪਣੇ ਪ੍ਰੇਮੀ ਗੁਰਜੀਤ ਸਿੰਘ ਦੇ ਸੰਪਰਕ ਵਿੱਚ ਸੀ। ਇਸ ਬਾਰੇ ਉਸ ਦੇ ਪਤੀ ਨੂੰ ਪਤਾ ਲੱਗਾ। ਪਤੀ ਨੂੰ ਉਨ੍ਹਾਂ ਦੇ ਪਿਆਰ ‘ਚ ਰੁਕਾਵਟ ਬਣਦਾ ਦੇਖ ਕੇ 6 ਤਰੀਕ ਦੀ ਸਵੇਰ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਉਸ ਦੇ ਕਤਲ ਦੀ ਸਾਜ਼ਿਸ਼ ਰਚੀ। ਔਰਤ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ।

ਇਸ ਦਾ ਫਾਇਦਾ ਉਠਾਉਂਦੇ ਹੋਏ ਪਤਨੀ ਨੇ ਆਪਣੇ ਪ੍ਰੇਮੀ ਨੂੰ ਸ਼ਰਾਬ ਲੈ ਕੇ ਘਰ ਆਉਣ ਲਈ ਕਿਹਾ ਤਾਂ ਜੋ ਉਹ ਆਪਣੇ ਪਤੀ ਨੂੰ ਨੀਂਦ ਦੀਆਂ ਗੋਲੀਆਂ ਦੇ ਸਕੇ। ਬੱਚਿਆਂ ਨੂੰ ਨੀਂਦ ਤੋਂ ਜਾਗਣ ਤੋਂ ਰੋਕਣ ਲਈ ਕੋਲਡ ਡ੍ਰਿੰਕ ਵਿੱਚ ਨੀਂਦ ਦੀਆਂ ਗੋਲੀਆਂ ਵੀ ਮਿਲਾ ਦਿੱਤੀਆਂ ਗਈਆਂ।

 

LEAVE A REPLY

Please enter your comment!
Please enter your name here